ਚੰਡ੍ਹੀਗੜ੍ਹ, 27 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਲੋਕ ਸਭਾ ਲਈ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ, ਉਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਜਲੰਧਰ ਨੂੰ ਵੱਡਾ ਬੱਲ ਮਿਲਿਆ ਹੈ। ਇਸ ਤੋਂ ਇਲਾਵਾ ਪੰਜਾਬ ‘ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ।


ਦੱਸ ਦਈਏ ਕਿ ਪੰਜਾਬ ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ‘ਆਪ’ ‘ਚ ਸ਼ਾਮਿਲ ਹੋ ਗਏ ਹਨ। ਦੂਜੇ ਪਾਸੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ ਨੇ ਵੀ ਆਪ ਦਾ ਪੱਲਾ ਫੜ ਲਿਆ ਹੈ। ਇਨ੍ਹਾਂ ਦੋਵਾਂ ਨੂੰ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮਿਲ ਕਰਵਾਇਆ ਹੈ। ਇਸ ਮੌਕੇ ਪਵਨ ਕੁਮਾਰ ਟੀਨੂ ਵੀ ਨਾਲ ਮੌਜੂਦ ਰਹੇ