ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਰੰਧਾਵਾ ਭਾਜਪਾ ਚ ਸ਼ਾਮਲ

ਅੰਮ੍ਰਿਤਸਰ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – 29 ਸਾਲਾਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਬੁੱਧਵਾਰ ਨੂੰ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰ ਪਾਲ ਸਿੰਘ ਰੰਧਾਵਾ ਅਤੇ ਅਕਾਲੀ ਦਲ ਦੇ ਸ਼ਹਿਰੀ ਜਨਰਲ ਸਕੱਤਰ ਜਸਪਾਲ ਸਿੰਘ ਸ਼ਾਂਟੂ ਵੀ ਭਾਜਪਾ ਵਿਚ ਸ਼ਾਮਲ ਹੋ ਗਏ। ਨਵੀਂ ਦਿੱਲੀ ਵਿਚ ਭਾਜਪਾ ਦੇ ਕੇਂਦਰੀ ਅਤੇ ਪੰਜਾਬ ਲੀਡਰਸ਼ਿਪ ਨੇ ਪਾਰਟੀ ਵਿਚ ਸ਼ਾਮਲ ਹੋਏ ਇਨ੍ਹਾਂ ਆਗੂਆਂ ਦਾ ਭਾਜਪਾ ਪਰਿਵਾਰ ਵਿਚ ਸਵਾਗਤ ਕੀਤਾ। 

ਸਮਾਗਮ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਅਤੇ ਰਾਸ਼ਟਰੀ ਸਕੱਤਰ ਭਾਜਪਾ ਨਰਿੰਦਰ ਰੈਨਾ, ਭਾਜਪਾ ਸੰਗਠਨ ਮੰਤਰੀ ਸ੍ਰੀਨਿਵਾਸੂਲੂ, ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਸ਼ਾਮਿਲ ਹੋਏ। ਇਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਪੰਜਾਬ ਵਿਚ ਭਾਜਪਾ ਦੀਆਂ ਜੜ੍ਹਾਂ ਮਜ਼ਬੂਤ ਹੋਣਗੀਆਂ।

You May Also Like