ਅਦਾਲਤ ਨੇ ਸੁਖਪਾਲ ਖਹਿਰਾ ਨੂੰ ਭੇਜਿਆ ਨਿਆਂਇਕ ਹਿਰਾਸਤ ਚ

ਚੰਡ੍ਹੀਗੜ੍ਹ, 16 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਹਿਮ ਸੁਣਵਾਈ ਹੋਈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਐਨਡੀਪੀਐਸ ਮਾਮਲੇ ਵਿਚ ਸਰਕਾਰ ਤੋਂ ਸਟੇਟਸ ਰੀਪੋਰਟ ਦੀ ਮੰਗ ਕੀਤੀ ਗਈ ਹੈ। ਦੂਜੇ ਪਾਸੇ ਜਲਾਲਾਬਾਦ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਇਕ ਵਾਰ ਫਿਰ ਨਿਆਂਇਕ ਹਿਰਾਸਤ ਵਿਚ ਭੇਜਿਆ ਹੈ।

You May Also Like