ਚੰਡੀਗੜ੍ਹ, 20 ਨਵੰਬਰ (ਐੱਸ.ਪੀ.ਐਨ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿੱਚ ਜੋਸ਼ੀ ਨੇ ਪਾਰਟੀ ਦੀਆਂ ਮੌਜੂਦਾ ਨੀਤੀਆਂ ਅਤੇ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਪੱਤਰ ਭੇਜਦਿਆਂ ਪਾਰਟੀ ਦੇ ਹਾਲਾਤਾਂ ਨੂੰ ਵੇਖਦਿਆਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਇਸ ਵਿੱਚ ਉਨ੍ਹਾਂ ਨੇ ਪਾਰਟੀ ਛੱਡਣ ਦਾ ਕਾਰਨ ਵਿਸਤਾਰਪੂਰਵਕ ਦੱਸਿਆ ਹੈ।