ਕਪੂਰਥਲਾ, 27 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਅਜਿਹੀ ਹੀ ਇੱਕ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਦਿਮਾਗ ਦੀ ਨਾੜੀ ਫਟਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕਪੂਰਥਲਾ ਦੇ ਪਿੰਡ ਸੁਰਖਪੁਰ ਦੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ 9 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ, ਜਿਸ ਤੋਂ ਬਾਅਦ ਉਹ ਆਪਣੀ ਵਿਧਵਾ ਮਾਂ ਦਾ ਇਕਲੌਤਾ ਸਹਾਰਾ ਸੀ। ਨੌਜਵਾਨ ਪੁੱਤ ਦੀ ਮੌਤ ਦੀ ਖਬਰ ਮਿਲਣ ਮਗਰੋਂ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਅਮਰੀਕਾ ਚ ਪੰਜਾਬੀ ਨੌਜਵਾਨ ਦੀ ਹੋਈ ਮੌਤ
