ਅੰਮ੍ਰਿਤਸਰ ਚ ਏ.ਐਸ.ਆਈ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅੰਮ੍ਰਿਤਸਰ, 18 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਇਕ ਅਪਰਾਧੀ ਦਾ ਮੈਡੀਕਲ ਕਰਵਾਉਣ ਆਏ ਏ.ਐਸ.ਆਈ. ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਚਸ਼ਮਦੀਦਾਂ ਨੇ ਦਸਿਆ ਕਿ ਥਾਣਾ ਬੱਸ ਸਟੈਂਡ ਵਿਖੇ ਤਾਇਨਾਤ ਏ.ਐਸ.ਆਈ. ਪਰਮਜੀਤ ਸਿੰਘ ਵੀਰਵਾਰ ਸਵੇਰੇ ਇਕ ਅਪਰਾਧੀ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚੇ।

ਇਸ ਦੌਰਾਨ ਮੁਲਜ਼ਮ ਨੇ ਪੁਲਿਸ ਮੁਲਾਜ਼ਮ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਏ.ਐਸ.ਆਈ ਨੇ ਉਸ ਦਾ ਪਿੱਛਾ ਕੀਤਾ ਤਾਂ ਭੱਜਦੇ ਹੋਏ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਇਸ ਦੇ ਨਾਲ ਹੀ ਹੋਰ ਪੁਲਿਸ ਵਾਲੇ ਉਸ ਨੂੰ ਐਮਰਜੈਂਸੀ ਲੈ ਗਏ, ਜਿਥੇ ਉਸ ਦੀ ਮੌਤ ਹੋ ਗਈ। ਉਧਰ, ਪੁਲਿਸ ਦਾ ਇਸ ਮਾਮਲੇ ਵਿਚ ਕਹਿਣਾ ਹੈ ਕਿ ਮੈਡੀਕਲ ਜਾਂਚ ਲਈ ਮੁਲਜ਼ਮ ਨੂੰ ਲਿਆਉਣ ਸਮੇਂ ਪਰਮਜੀਤ ਸਿੰਘ ਨੂੰ ਦਿਲ ਦਾ ਦੌਰਾ ਪਿਆ। ਜਾਂਚ ਲਈ ਲਿਆਂਦਾ ਗਿਆ ਅਪਰਾਧੀ ਵੀ ਪੁਲਿਸ ਦੀ ਗ੍ਰਿਫ਼ਤ ਵਿਚ ਹੈ।

You May Also Like