ਅੰਮ੍ਰਿਤਸਰ, 22 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ਵਿਚ ਅੱਜ ਵੱਡੀ ਵਾਰਦਾਤ ਵਾਪਰੀ ਹੈ। ਪਤੀ-ਪਤਨੀ ਦੀਆਂ ਮ੍ਰਿਤਕ ਦੇਹਾਂ ਘਰ ਤੋਂ ਬਰਾਮਦ ਹੋਈਆਂ ਹਨ। ਨਾਲ ਹੀ ਇਕ ਸੁਸਾਈਡ ਨੋਟ ਵੀ ਬਰਾਮਦ ਕੀਤਾ ਗਿਆ ਹੈ। ਜਦੋਂ ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚੀ ਤਾਂ ਦੋਵਾਂ ਦੀਆਂ ਲਾਸ਼ਾਂ ਜ਼ਮੀਨ ‘ਤੇ ਪਈਆਂ ਸਨ।
ਉਨ੍ਹਾਂ ਦੇ ਸਰੀਰ ‘ਤੇ ਸੱਟ ਦੇ ਨਿਸ਼ਾਨ ਵੀ ਸਨ। ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਭਿਜਵਾ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਮਨੀਸ਼ ਤੇ ਆਰਤੀ ਵਜੋਂ ਹੋਈ ਹੈ। ਇਕ ਸੁਸਾਈਡ ਨੋਟ ਕਮਰੇ ਦੀ ਅਲਮਾਰੀ ‘ਤੇ ਲਿਖਿਆ ਹੋਇਆ ਸੀ ਤੇ ਦੂਜਾ ਇਕ ਦੇ ਹੱਥ ‘ਤੇ ਲਿਖਿਆ ਹੋਇਆ ਸੀ।
ਇਹ ਵੀ ਖਬਰ ਪੜੋ : 7 ਮਹੀਨੇ ਪਹਿਲਾਂ ਕੈਨੇਡਾ ਗਏ ਪਿੰਡ ਬੁਤਾਲਾ ਦੇ ਨੌਜਵਾਨ ਦੀ ਸੜਕ ਹਾਦਸੇ ਚ ਮੌਤ
ਸੁਸਾਈਡ ਨੋਟ ਵਿਚ ਮਹਿਲਾ ਦੀ ਭੈਣ ਤੇ ਮਾਂ ‘ਤੇ ਦੋਸ਼ ਲਗਾਏ ਗਏ ਹਨ। ਦੋਵੇਂ ਮੌਕੇ ‘ਤੇ ਆਈਆਂ ਸਨ। ਪੁਲਿਸ ਨੇ ਸੁਸਾਈਡ ਨੋਟ ਦੇ ਆਧਾਰ ‘ਤੇ ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ।ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।