ਅੰਮ੍ਰਿਤਸਰ, 6 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਹੁਣੇ ਹੁਣੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੇ ਤਰਨਤਾਰਨ ਰੋਡ ’ਤੇ ਸਥਿਤ ਆਈ.ਸੀ.ਆਈ.ਸੀ.ਆਈ. ਬੈਂਕ ’ਚ ਲੁਟੇਰਿਆਂ ਵੱਲੋਂ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ।
ਜਾਣਕਾਰੀ ਮੁਤਾਬਕ ਬਦਮਾਸ਼ ਹਥਿਆਰਾਂ ਨਾਲ ਬੈਂਕ ’ਚ ਦਾਖਲ ਹੋਏ ਅਤੇ ਬੈਂਕ ’ਚੋਂ ਕਰੀਬ 20 ਲੱਖ ਰੁਪਏ ਦੀ ਨਕਦੀ ਲੁੱਟ ਲਈ। ਇਸ ਘਟਨਾ ਤੋਂ ਬਾਅਦ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ।ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਤਿੰਨ ਨੌਜਵਾਨਾਂ ਵਲੋਂ ਅੰਜਾਮ ਦਿੱਤਾਗਿਆ। 2 ਨੌਜਵਾਨ ਬੈਂਕ ਦੇ ਅੰਦਰ ਗਏ ਜਦ ਕਿ ਤੀਜਾ ਬਾਹਰ ਹੀ ਖੜ੍ਹਾ ਰਿਹਾ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਲੋਕਾਂ ਨੇ ਦੱਸਿਆ ਕਿ ਤਿੰਨਾਂ ਲੁਟੇਰਿਆਂ ਨੇ ਮਾਸਕ ਨਾਲ ਮੂੰਹ ਢਕੇ ਹੋਏ ਸਨ। ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣ ਵਿੱਚ ਲੱਗੀ ਹੋਈ ਹੈ। ਘਟਨਾ ਤੋਂ ਬਾਅਦ ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਆਸ-ਪਾਸ ਦੇ ਲੋਕਾਂ ਦੇ ਬਿਆਨ ਵੀ ਦਰਜ ਕਰ ਰਹੀ ਹੈ।