ਅੰਮ੍ਰਿਤਸਰ ਚ ਬੀ.ਐਸ.ਐਫ ਨੇ 3.50 ਕਰੋੜ ਰੁਪਏ ਦੀ ਹੈਰੋਇਨ ਕੀਤੀ ਜ਼ਬਤ

ਅੰਮ੍ਰਿਤਸਰ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਬੀਐਸਐਫ ਦੀ ਸਖ਼ਤੀ ਦੇ ਬਾਵਜੂਦ ਸ਼ਨੀਵਾਰ ਨੂੰ ਪਾਕਿਸਤਾਨ ਦਾ ਇੱਕ ਡਰੋਨ ਇੱਕ ਵਾਰ ਫਿਰ ਭਾਰਤੀ ਸਰਹੱਦ ‘ਚ ਦਾਖ਼ਲ ਹੋਇਆ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਤਲਾਸ਼ੀ ਦੌਰਾਨ ਡਰੋਨ ਨੂੰ ਜ਼ਬਤ ਕਰ ਲਿਆ। ਡਰੋਨ ਦੇ ਨਾਲ ਹੀ ਬੀਐਸਐਫ ਨੇ 3.50 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕੀਤੀ ਹੈ। ਬੀਐਸਐਫ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਡਰੋਨ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਮਾਹਵਾ ਤੋਂ ਬਰਾਮਦ ਕੀਤਾ ਗਿਆ ਹੈ। ਇਸ ਡਰੋਨ ਨੇ ਦਿਨ ਵੇਲੇ ਭਾਰਤੀ ਸਰਹੱਦ ਵਿੱਚ ਘੁਸਪੈਠ ਕੀਤੀ ਪਰ ਕਿਸੇ ਨੇ ਇਸ ਨੂੰ ਡਿੱਗਦੇ ਦੇਖਿਆ ਅਤੇ ਬੀਐਸਐਫ ਨੂੰ ਸੂਚਿਤ ਕੀਤਾ ਗਿਆ। ਬੀਐਸਐਫ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਮਾਹਵਾ ਪਿੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ। ਜਿਸ ਵਿੱਚ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਡਰੋਨ ਨੂੰ ਜ਼ਬਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

You May Also Like