ਅੰਮ੍ਰਿਤਸਰ, 12 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ਵਿੱਚ ਇੱਕ ਅਣਪਛਾਤੇ ਵਾਹਨ ਦੀ ਟੱਕਰ ਵਿੱਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਮੌਤ ਹੋ ਗਈ ਜਦੋਂਕਿ ਉਸ ਨਾਲ ਮੌਜੂਦ ਉਸ ਦੇ ਪਰਿਵਾਰ ਦੇ ਹੋਰ ਮੈਂਬਰ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਗੁਰਦੇਵ ਸਿੰਘ ਲੁਧਿਆਣਾ ਵਿੱਚ ਤਾਇਨਾਤ ਸੀ ਤੇ ਤਰਨ ਤਾਰਨ ਦਾ ਰਹਿਣ ਵਾਲਾ ਸੀ। ਇਸ ਬਾਰੇ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿਤਾ ਹੈੱਡ ਕਾਂਸਟੇਬਲ ਗੁਰਦੇਵ ਸਿੰਘ, ਮਾਤਾ ਬਲਜੀਤ ਕੌਰ ਤੇ ਭਰਾ ਜਰਮਨਜੀਤ ਸਿੰਘ ਨਾਲ ਸਵਿਫਟ ਕਾਰ ‘ਚ ਸਵਾਰ ਹੋ ਕੇ ਆਪਣੇ ਪਿੰਡ ਆ ਰਹੇ ਸਨ। ਰਸਤੇ ਵਿੱਚ ਪਿੱਛੇ ਤੋਂ ਆ ਰਹੀ ਇੱਕ ਚਿੱਟੇ ਰੰਗ ਦੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਕਾਰ ਦੀ ਸਪੀਡ ਜ਼ਿਆਦਾ ਸੀ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਆਪ ‘ਤੇ ਕਾਬੂ ਰੱਖਣ ਦਾ ਮੌਕਾ ਨਹੀਂ ਮਿਲਿਆ ਤੇ ਕਾਰ ਨਾਲੇ ‘ਚ ਜਾ ਡਿੱਗੀ।
ਇਹ ਵੀ ਖਬਰ ਪੜੋ : ਵਿਜੀਲੈਂਸ ਦੀ ਵੱਡੀ ਕਾਰਵਾਈ, ਧੋਖੇ ਨਾਲ ਡੀ-ਫਾਰਮੇਸੀ ਲਾਇਸੈਂਸ ਪ੍ਰਾਪਤ ਕਰਨ ਵਾਲੇ 9 ਉਮੀਦਵਾਰਾਂ ਨੂੰ ਕੀਤਾ ਗ੍ਰਿਫ਼ਤਾਰ
ਉਸ ਨੇ ਦੱਸਿਆ ਕਿ ਉਨ੍ਹਾਂ ਨੂੰ ਹੋਰ ਗੱਡੀ ਮੰਗਵਾ ਕੇ ਨਿੱਜੀ ਹਸਪਤਾਲ ਭੇਜ ਦਿੱਤਾ ਗਿਆ। ਹੈੱਡ ਕਾਂਸਟੇਬਲ ਗੁਰਦੇਵ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਜਦਕਿ ਬਾਕੀ ਅਜੇ ਵੀ ਹਸਪਤਾਲ ‘ਚ ਦਾਖਲ ਹਨ। ਇਸ ਸਬੰਧੀ ਥਾਣਾ ਖਿਲਚੀਆਂ ਦੀ ਪੁਲਿਸ ਨੇ ਪੁੱਤਰ ਲਵਪ੍ਰੀਤ ਸਿੰਘ ਵਾਸੀ ਮਹਿਲ ਚੱਕ, ਜ਼ਿਲ੍ਹਾ ਤਰਨ ਤਾਰਨ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।