ਅੰਮ੍ਰਿਤਸਰ, 5 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬੋਪਾਰਾਏ ਖੁਰਦ ਵਿੱਚ ਇੱਕ ਔਰਤ ਨੇ ਆਪਣੇ ਦਿਓਰ ਨਾਲ ਮਿਲ ਕੇ ਆਪਣੇ ਪਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਔਰਤ ਦੇ ਅਪਣੇ ਦਿਓਰ ਨਾਲ ਨਾਜਾਇਜ਼ ਸਬੰਧ ਸਨ। ਇਸ ਤੋਂ ਬਾਅਦ ਉਹ ਆਪਣੇ ਪਤੀ ਨੂੰ ਰਸਤੇ ਤੋਂ ਹਟਾਉਣਾ ਚਾਹੁੰਦੀ ਸੀ। ਇਸ ਕਾਰਨ ਦੋਵਾਂ ਨੇ ਪਤੀ ਦੇ ਕਤਲ ਦੀ ਸਾਜ਼ਿਸ਼ ਰਚੀ।
ਇਹ ਵੀ ਪੜੋ : ਵਿਜੀਲੈਂਸ ਨੇ ਪਟਵਾਰੀ ਨੂੰ 3 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਐਤਵਾਰ ਰਾਤ ਕਰੀਬ 1.30 ਵਜੇ ਉਸ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਅਟਾਰੀ ਦੇ ਡੀਐਸਪੀ ਗੁਰਿੰਦਰਪਾਲ ਸਿੰਘ ਨਾਗਰਾ ਅਤੇ ਥਾਣਾ ਲੋਪੋਕੇ ਦੇ ਇੰਚਾਰਜ ਯਾਦਵਿੰਦਰ ਸਿੰਘ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਤੇਜ਼ਧਾਰ ਹਥਿਆਰ ਵੀ ਮਿਲਿਆ ਹੈ। ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਬਾਕੀ ਹੈ। ਇਸ ਤੋਂ ਬਾਅਦ ਪੁਲਿਸ ਇਨ੍ਹਾਂ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰੇਗੀ। ਪੁਲਸ ਨੇ ਮ੍ਰਿਤਕ ਦੀ ਭੈਣ ਦੀ ਸ਼ਿਕਾਇਤ ’ਤੇ ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।