ਅੰਮ੍ਰਿਤਸਰ ਦੇ ਥਾਣਾ ਸਦਰ ਦੀ ਪੁਲਸ ਵੱਲੋਂ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ

ਅੰਮ੍ਰਿਤਸਰ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ਥਾਣਾ ਸਦਰ ਦੀ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ।ਜਦੋਂ ਗੁਪਤ ਸੁਚਨਾ ਦੇ ਅਧਾਰ ’ਤੇ ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕਰਕੇ ਦੋ ਨੌਜਵਾਨਾਂ ਨੂੰ 65 ਗ੍ਰਾਮ ਹੈਰੋਇਨ ਦੇ ਨਾਲ ਕਾਬੂ ਕੀਤਾ ਗਿਆ। ਪੁਲਸ ਅਧਿਕਾਰੀ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਨਸ਼ੇ ਦੇ ਖਿਲਾਫ ਕਾਰਵਾਈ ਕਰਦੇ ਹੋਏ ਪੁਲੀਸ ਟੀਮ ਵੱਲੋ ਨਾਕੇਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕੀਤਾ। ਜਿੰਨਾਂ ’ਚ ਇੱਕ ਦਾ ਨਾਂ ਮੇਹਰ ਸਿੰਘ ਹੈ।ਜਿਸ ਕੋਲੋ 15 ਗ੍ਰਾਮ ਹੈਰੋਇਨ ਤੇ ਹਰਪ੍ਰੀਤ ਸਿੰਘ ਕੋਲੋ ਬਟਾਲਾ ਰੋਡ ਤੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਮੇਹਰ ਸਿੰਘ ਦੇ ਖਿਲਾਫ਼ ਪਹਿਲਾ ਵੀ ਪੰਜ ਦੇ ਕਰੀਬ ਸਨੇਚਿੰਗ ਦੇ ਕੇਸ ਦਰਜ ਹਨ। ਇਹ ਪੰਜਾ ਕੇਸਾਂ ਵਿੱਚ ਭਗੌੜਾ ਚਲ ਰਿਹਾ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

You May Also Like