ਅੰਮ੍ਰਿਤਸਰ, 5 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਥਾਣਾ ਸਿਵਲ ਲਾਇਨ ਦੀ ਪੁਲਿਸ ਪਾਰਟੀ ਵੱਲੋਂ ਚਾਈਨਾ ਡੋਰ ਦੇ 55 ਗੱਟੂਆਂ ਸਮੇਤ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਗਿਆ। ਏਸੀਪੀ ਵਰਿੰਦਰ ਸਿੰਘ ਖੋਸਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਿਸ ਕਮਿਸ਼ਨਰ ਗੁਰਪ੍ਰਰੀਤ ਸਿੰਘ ਭੁਲੱਰ ਦੇ ਨਿਰਦੇਸ਼ਾਂ ਤਹਿਤ ਚਾਈਨਾ ਡੋਰ ਦੀ ਵਿਕਰੀ ਤੇ ਖਰੀਦ ਤੇ ਸਟੋਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ। ਇਹ ਚਾਈਨਾ ਡੋਰ ਜਿੱਥੇ ਇਨਸਾਨੀ ਜ਼ਿੰਦਗੀ ਲਈ ਬਹੁਤ ਘਾਤਕ ਹੈ, ਦੇ ਨਾਲ-ਨਾਲ ਪਸ਼ੂ ਤੇ ਪੰਛੀਆਂ ਲਈ ਵੀ ਬਹੁਤ ਹਾਨੀਕਾਰਕ ਹੈ।
ਇਹ ਵੀ ਪੜੋ : ਨਹੀਂ ਰਹੇ ਅਕਾਲੀ ਆਗੂ ਅਤੇ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ
ਕਮਿਸ਼ਨਰੇਟ ਪੁਲਿਸ, ਅੰਮਿ੍ਤਸਰ ਦੇ ਖੇਤਰ ‘ਚ ਚਾਈਨਾ ਡੋਰ ਵੇਚਣ ਤੇ ਖ਼ਰੀਦਣ ਜਾਂ ਸਟੋਰ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ‘ਚ ਗੁਰੇਜ਼ ਨਹੀਂ ਕੀਤਾ ਜਾਵੇਗਾ। ਵਰਿੰਦਰ ਸਿੰਘ ਖੋਸਾ ਨੇ ਦੱਸਿਆ ਥਾਣਾ ਸਿਵਲ ਲਾਈਨ ਦੀ ਸਬ ਇੰਸਪੈਕਟਰ ਖੁਸ਼ਬੂ ਸ਼ਰਮਾ ਦੀ ਪੁਲਿਸ ਪਾਰਟੀ ਏਐੱਸਆਈ ਬਲਜੀਤ ਸਿੰਘ ਚੌਕੀ ਗ੍ਰੀਨ ਐਵੀਨਿਊ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਨੇੜੇ ਮਾਨਵ ਪਬਲਿਕ, ਸਕੂਲ ਗ੍ਰੀਨ ਐਵੀਨਿਊ ਦੇ ਖੇਤਰ ‘ਚ ਨਾਕਾਬੰਦੀ ਦੌਰਾਨ ਵਹੀਕਲਾਂ ਦੀ ਚੈਕਿੰਗ ਕਰਦੇ ਇੱਕ ਵਿਅਕਤੀ ਕੋਲੋਂ 55 ਗੱਟੂ ਚਾਈਨਾ ਡੋਰ ਤੇ ਐਕਟਿਵਾ ਬਰਾਮਦ ਕੀਤੀ ਗਈ। ਫੜੇ ਗਏ ਵਿਅਕਤੀ ਦੀ ਪਛਾਣ ਪੇ੍ਮ ਸਿੰਘ ਉਰਫ ਪੇ੍ਮ ਪੁੱਤਰ ਗੁਰਦੀਪ ਸਿੰਘ ਵਾਸੀ ਮਕਾਨ ਨੰਬਰ 483, ਬੀ-ਬਲਾਕ ਰਣਜੀਤ ਐਵੀਨਿਊ ਅੰਮਿ੍ਤਸਰ ਵਜ਼ੋਂ ਹੋਈ ਹੈ।