ਅੰਮ੍ਰਿਤਸਰ, 18 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਨੰਗਲੀ ਦੇ ਨੌਜਵਾਨ ਜਤਿੰਦਰਬੀਰ ਸਿੰਘ ਦੀ ਦੁਬਈ ’ਚ ਸੰਖੇਪ ਬਿਮਾਰੀ ਕਾਰਨ ਮੌਤ ਹੋ ਗਈ। ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੇ ਪਿਤਾ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜਤਿੰਦਰਬੀਰ ਰੋਜ਼ੀ ਰੋਟੀ ਕਮਾਉਣ ਦੁਬਈ ਗਿਆ ਸੀ। ਕੁਝ ਦਿਨ ਪਹਿਲਾਂ ਉਸ ਨੂੰ ਬੁਖ਼ਾਰ ਚੜ੍ਹਨ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਉਸ ਦੀ ਦੋ ਸਾਲਾਂ ਦੀ ਲੜਕੀ ਹੈ।
ਅੰਮ੍ਰਿਤਸਰ ਦੇ ਪਿੰਡ ਨੰਗਲੀ ਦੇ ਨੌਜਵਾਨ ਦੀ ਦੁਬਈ ’ਚ ਮੌਤ
