ਅੰਮ੍ਰਿਤਸਰ ਪੁਲਿਸ ਨੇ ਛੇ ਕਿਲੋ ਹੈਰੋਇਨ ਸਣੇ ਦੋ ਤਸਕਰ ਕੀਤੇ ਕਾਬੂ

ਅੰਮ੍ਰਿਤਸਰ, 26 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਅਮਰੀਕਾ ਸਥਿਤ ਨਾਮੀ ਗੈਂਗਸਟਰ ਦੇ 2 ਸਾਥੀਆਂ ਨੂੰ ਕਾਬੂ ਕੀਤਾ ਹੈ। ਇਹ ਦੋਵੇਂ ਸਰਹੱਦ ਤੋਂ ਹੈਰੋਇਨ ਦੀ ਖੇਪ ਲੈ ਕੇ ਵਾਪਸ ਪਰਤ ਰਹੇ ਸਨ।ਇਹ ਖੇਪ ਸਰਹੱਦ ਪਾਰ ਤੋਂ ਕਿਵੇਂ ਆਈ, ਇਸ ‘ਤੇ ਪੁਲਿਸ ਜਾਂਚ ਕਰ ਰਹੀ ਹੈ। ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਦੇ ਨਵੇਂ ਆਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਪੂਰੀ ਤਰ੍ਹਾਂ ਐਕਸ਼ਨ ਮੋਡ ਵਿਚ ਹਨ। ਉਨ੍ਹਾਂ ਵੱਲੋਂ ਕਾਰਵਾਈਕਰਦੇ ਹੋਏ ਹੁਸ਼ਿਆਰਪੁਰ ਵਾਸੀ ਮਹਿੰਦਰ ਪਾਲ ਤੇ ਸੌਰਭ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਦੋਵਂ ਹੀ ਸਰਹੱਦ ਤੋਂ ਹੈਰੋਇਨ ਦੀ ਖੇਪ ਰਿਸੀਵ ਕਰਕੇ ਵਾਪਸ ਜਾਣ ਦੀ ਤਿਆਰੀ ਵਿਚ ਸਨ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਇੱਕ ਮਾਂ ਨੇ ਆਪਣੀਆਂ ਦੋ ਧੀਆਂ ਸਮੇਤ ਨਹਿਰ ‘ਚ ਮਾਰੀ ਛਾਲ, ਦੋ ਮਾਸੂਮਾਂ ਦੀ ਹੋਈ ਮੌਤ

ਇਨ੍ਹਾਂ ਕੋਲੋਂ 6 ਪੈਕੇਟ ਹੈਰੋਇਨ ਜ਼ਬਤ ਕੀਤੀ ਗਈ ਹੈ। ਪੁੱਛਗਿਛ ਵਿਚ ਪਤਾ ਲੱਗਾ ਹੈ ਕਿ ਇਨ੍ਹਾਂ ਦੇ ਸਬੰਧ ਅਮਰੀਕਾ ਵਿਚ ਬੈਠੇ ਤਸਕਰ ਤੇ ਗੈਂ.ਗਸਟਰ ਜਸਮੀਤ ਸਿੰਘ ਉਰਫ ਲੱਕੀ ਨਾਲ ਹਨ ਜੋ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਸਮੇਂ ਬਦਮਾਸ਼ ਲੱਕੀ ‘ਤੇ ਕੁੱਲ 11 ਮਾਮਲੇ ਦਰਜ ਹਨ ਜਿਨ੍ਹਾਂ ਵਿਚੋਂ ਜ਼ਿਆਦਾਤਰ ਫਿਰੌਤੀ, NDPS, ਕਤਲ ਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ਹਨ। ਉਹ ਵਿਦੇਸ਼ ਕਿਵੇਂ ਗਿਆ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮਾਂ ਨੇ ਦੱਸਿਆ ਕਿ ਉੁਹ 3 ਤੋਂ 4 ਵਾਰ ਸਰਹੱਦ ਤੋਂ ਖੇਪ ਲੈਣ ਆ ਚੁੱਕੇ ਹਨ। ਇਹ ਸਾਰੀ ਖੇਪ ਗੈਂਗ.ਸਟਰ ਲੱਕੀ ਦੇ ਕਹਿਣ ‘ਤੇ ਹੀ ਰਿਸੀਵ ਕਰਨ ਆਉਂਦੇ ਸਨ।

You May Also Like