ਅੰਮ੍ਰਿਤਸਰ ਪੁਲਿਸ ਨੇ 2 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 4 ਮਾਰਚ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਸਮਗਲਿੰਗ ਕਰਨ ਵਾਲੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ।ਜਾਣਕਾਰੀ ਦਿੰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਦੱਸਿਆ ਕਿ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਤਹਿਤ ਦੋਸ਼ੀ ਨੂੰ 2 ਕਿਲੋ ਹੈਰੋਇਨ ਅਤੇ 01 ਮੋਟਰਸਾਈਕਲ ਸਣੇ ਗ੍ਰਿਫਤਾਰ ਕੀਤਾ।

ਇਹ ਵੀ ਖਬਰ ਪੜੋ : ਕਲਾਨੌਰ ਚ ਇੱਕ ਘਰ ਵਿਚੋਂ ਮਿਲੀਆਂ ਦੋ ਮਾਸੂਮ ਬੱਚਿਆਂ ਦੀਆਂ ਲਾਸ਼ਾਂ

ਗ੍ਰਿਫਤਾਰ ਡਰੱਗ ਤਸਕਰ ਦੀ ਪਛਾਣ ਜਸਬੀਰ ਸਿੰਘ ਉਰਫ ਮੱਲ ਉਰਫ ਮੋਟਾ ਵਾਸੀ ਪਿੰਡ ਖੈਲਾ ਕਲਾਂ, ਲੋਪੋਕੇ, ਅੰਮ੍ਰਿਤਸਰ ਵਜੋਂ ਹੋਈ ਹੈ ਜਿਸ ਦੀ ਉਮਰ ਲਗਭਗ 21 ਸਾਲ ਹੈ, ਉਹ 12ਵੀਂ ਪਾਸ ਹੈ ਤੇ ਖੇਤੀ ਦਾ ਕੰਮ ਕਰਦਾ ਹੈ। ਸੀਪੀ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਡੀਸੀਪੀ ਸਿਟੀ ਡਾ. ਪ੍ਰਗਿਆ ਜੈਨ ਤੇ ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਮੰਡੇਰ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ, ਇੰਚਾਰਜ ਕਮਲਜੀਤ ਸਿੰਘ ਸਣੇ ਗੁਪਤ ਸੂਚਨਾ ਦੇ ਆਧਾਰ ਉਤੇ ਇਕ ਮੁਹਿੰਮ ਚਲਾਈ ਤੇ ਮੁਲਜ਼ਮ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ ਜਦੋਂ ਉਹ ਰਾਮ ਤੀਰਥ ਰੋਡ ਦੇ ਖੇਤਰ ਵਿਚ ਸੀ। ਉਹ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਮੋਟਰਸਾਈਕਲ ਉਤੇ ਆਇਆ ਸੀ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਪੁਲਿਸ ਵੱਲੋਂ ਫੜੇ ਗਏ ਮੁਲਜ਼ਮ ਕੋਲੋਂ ਪੁੱਛਗਿਛ ਕੀਤੀ ਜਾਵੇਗੀ। ਪੰਜਾਬ ਪੁਲਿਸ ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਮਗਲਰਾਂ ਦੇ ਨੈਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

You May Also Like