ਅੰਮ੍ਰਿਤਸਰ ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ 2 ਪਿਸਤੌਲ ਕੀਤੇ ਬਰਾਮਦ

ਅੰਮ੍ਰਿਤਸਰ, 17 ਸਤੰਬਰ (ਐੱਸ.ਪੀ.ਐਨ ਬਿਊਰੋ) – ਥਾਣਾ ਛਾਉਣੀ ਦੀ ਪੁਲਿਸ ਨੇ ਮੰਗਲਵਾਰ ਸਵੇਰੇ ਗਵਾਲਮੰਡੀ ਨੇੜੇ ਦੋ ਮੁਲਜ਼ਮਾਂ ਨੂੰ ਹਥਿਆਰਾਂ ਦਾ ਕਾਰੋਬਾਰ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਦੋ ਪਿਸਤੌਲ, ਸੱਤ ਕਾਰਤੂਸ ਤੇ ਇਕ ਕਾਰ ਬਰਾਮਦ ਕੀਤੀ ਗਈ ਹੈ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਸੀਪੀ ਰਣਜੀਤ ਸਿੰਘ, ਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਤੇ ਏਡੀਸੀਪੀ ਅਭਿਮੰਨਿਊ ਰਾਣਾ ਨੇ ਮੰਗਲਵਾਰ ਬਾਅਦ ਦੁਪਹਿਰ ਆਪਣੇ ਦਫ਼ਤਰ ਵਿਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਵਿਸ਼ਾਲ ਕੁਮਾਰ, ਨਰੇਸ਼ ਕੁਮਾਰ ਮਨੀ ਅਤੇ ਗੁਰਪ੍ਰੀਤ ਸਿੰਘ ਗੋਪੀ ਵਾਸੀ ਪਿੰਡ ਥਾਂਦੇ ਵਾਸੀ ਥਾਣਾ ਘਰਿੰਡਾ ਵਜੋਂ ਹੋਈ।

ਇਹ ਵੀ ਖਬਰ ਪੜੋ : — ਸੇਵਾ ਕੇਂਦਰ ਦੀ ਵਿੱਚ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਅਧਾਰ ਤੇ ਕਰੋ ਹੱਲ – ਡਿਪਟੀ ਕਮਿਸ਼ਨਰ

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਮੁਲਜ਼ਮ ਆਪਣੇ ਇਕ ਸਾਥੀ ਨੂੰ ਦੋ ਪਿਸਤੌਲਾਂ ਦੇਣ ਲਈ ਗਵਾਲਮੰਡੀ ਆ ਰਹੇ ਹਨ। ਇਸ ਦੇ ਆਧਾਰ ’ਤੇ ਪੁਲਿਸ ਨੇ ਨਾਕਾਬੰਦੀ ਕਰ ਕੇ ਕਾਰ ’ਚ ਜਾ ਰਹੇ ਤਿੰਨਾਂ ਨੂੰ ਘੇਰ ਲਿਆ। ਤਲਾਸ਼ੀ ਦੌਰਾਨ ਕਾਰ ਵਿਚੋਂ ਦੋ ਪਿਸਤੌਲ ਤੇ ਸੱਤ ਕਾਰਤੂਸ ਬਰਾਮਦ ਹੋਏ। ਸੀਪੀ ਨੇ ਦੱਸਿਆ ਕਿ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਨਰੇਸ਼ ਕੁਮਾਰ ਦੇ ਖਿਲਾਫ ਥਾਣਾ ਘਰਿੰਡਾ ਵਿਚ ਹੱਤਿਆ ਕੋਸ਼ਿਸ਼ ਦੇ ਦੋਸ਼ ਵਿਚ ਕੇਸ ਦਰਜ ਹਨ। ਨਰੇਸ਼ ਪਹਿਲਾਂ ਹੀ ਪੁਲਿਸ ਨੂੰ ਲੁੜੀਂਦਾ ਹੈ।

You May Also Like