ਮਮਦੋਟ 7 ਫਰਵਰੀ (ਸੰਦੀਪ ਕੁਮਾਰ ਸੋਨੀ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਬਲਾਕ ਮਮਦੋਟ ਦੇ ਵੱਖ-ਵੱਖ ਵਾਰਡਾਂ ਵਿੱਚ ਕੈਂਪ ਲਗਾਏ ਗਏ। ਬਲਾਕ ਮਮਦੋਟ ਦੇ ਪੁਰਾਣੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ (ਨੇੜੇ ਐਸ ਬੀ ਐਸ ਬੈਂਕ) ਵਿਖੇ ਲੱਗੇ ਕੈਂਪ ਵਿੱਚ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ. ਰਜਨੀਸ਼ ਦਹੀਆ ਅਤੇ ਐਸ.ਡੀ.ਐਮ ਸ. ਜਸਪਾਲ ਸਿੰਘ ਬਰਾੜ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮੁਸ਼ਕਲਾਂ/ਸ਼ਿਕਾਇਤਾਂ ਸੁਣੀਆਂ ਅਤੇ ਬਹੁਤੀਆਂ ਦਾ ਮੌਕੇ ਤੇ ਹੱਲ ਵੀ ਕੀਤਾ ਤੇ ਬਾਕੀਆਂ ਦੇ ਹੱਲ ਲਈ ਸੰਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵਿਧਾਇਕ ਸ੍ਰੀ ਰਜਨੀਸ਼ ਦਹੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਉਨ੍ਹਾਂ ਦੀਆਂ ਘਰਾਂ ਦੀਆਂ ਬਰੂਹਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਮਿਲੇ।
ਇਹ ਵੀ ਖਬਰ ਪੜੋ : ਵਿਜੀਲੈਂਸ ਨੇ ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ
ਉਨਾਂ ਆਖਿਆ ਕਿ ਇਸ ਕੈਂਪ ਦਾ ਉਦੇਸ਼ ਇਹ ਹੈ ਕਿ ਲੋਕਾਂ ਨੂੰ ਦਫਤਰਾਂ ਦੇ ਗੇੜੇ ਨਾ ਮਾਰਨੇ ਪੈਣ ਸਗੋਂ ਇੱਕ ਛੱਤ ਹੇਠ ਹੀ ਮੌਕੇ ਤੇ ਹੀ ਲੋਕਾਂ ਦੇ ਕੰਮ ਹੋਣ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਕੈਂਪ ਵਿੱਚ ਵਾਰਡ ਨੰ. 1,5,7,8,9 ਦੇ ਲੋਕਾਂ ਨੂੰ ਇੱਕ ਛੱਤ ਹੇਠਾਂ ਹੀ ਵੱਖ ਵੱਖ ਵਿਭਾਗਾਂ ਨਾਲ ਸੰਬੰਧਿਤ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਗਿਆ ਹੈ। ਵਿਧਾਇਕ ਦਹੀਯਾ ਨੇ ਕਿਹਾ ਕਿ ਅੱਜ ਦੇ ਇਸ ਕੈਂਪ ਵਿੱਚ ਪਾਣੀ ਦੀ ਸਮੱਸਿਆ, ਨਵੇਂ ਕੁਨੈਕਸ਼ਨ, ਪਖਾਨੇ, ਸੜਕ, ਗਲੀਆਂ,ਨਾਲੀਆਂ, ਸੀਵਰੇਜ, ਨਾਜਾਇਜ਼ ਕਬਜੇ ਅਤੇ ਲੇਬਰ ਵਿਭਾਗ ਆਦਿ ਨਾਲ ਸਬੰਧਿਤ ਸ਼ਿਕਾਇਤਾਂ ਸੁਣੀਆਂ ਗਈਆਂ ਤੇ ਜ਼ਿਆਦਾਤਰ ਦਾ ਮੌਕੇ ਤੇ ਹੀ ਹੱਲ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਸਰਟੀਫਿਕੇਟ ਬਣਾਉਣ ਸਮੇਤ ਵੱਖ-ਵੱਖ ਵਿਭਾਗੀ ਸਕੀਮਾਂ ਲਈ ਮੌਕੇ ਤੇ ਅਪਲਾਈ ਵੀ ਕੀਤਾ ਜਾ ਸਕਦਾ ਹੈ ਅਤੇ ਜੇਕਰ ਕਿਸੇ ਵਿਭਾਗ ਨਾਲ ਕੋਈ ਸ਼ਿਕਾਇਤ ਹੋਵੇ ਤਾਂ ਉਹ ਵੀ ਮੌਕੇ ਤੇ ਆਨਲਾਈਨ ਦਰਜ ਕਰਵਾਈ ਜਾ ਸਕਦੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਐਸ.ਡੀ.ਐਮ ਸ. ਜਸਪਾਲ ਸਿੰਘ ਬਰਾੜ ਨੇ ਕਿਹਾ ਕਿ ਇਹ ਕੈਂਪ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਸਰਕਾਰ ਦੀਆਂ ਸਾਰੀਆਂ ਮਹੱਤਵਪੂਰਨ ਸਕੀਮਾਂ ਦਾ ਲਾਭ ਮੌਕੇ ਤੇ ਦਿੱਤਾ ਜਾ ਰਿਹਾ ਹੈ।
ਅਸੀਂ ਵੋਟਾਂ ਘਰ ਘਰ ਜਾ ਕੇ ਮੰਗੀਆ ਸੀ ਹੁਣ ਸਰਕਾਰ ਕੰਮ ਵੀ ਘਰੋਂ ਘਰੀਂ ਆ ਕੇ ਕਰੇਗੀ ਦਹੀਆ
ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਕੈਂਪਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਵਿਭਾਗੀ ਅਧਿਕਾਰੀ ਆਪਣੇ ਵਿਭਾਗ ਨਾਲ ਸਬੰਧਿਤ ਸਰਕਾਰੀ ਸਕੀਮਾਂ ਦਾ ਲਾਭ ਤਾਂ ਦੇਣ ਹੀ ਨਾਲ ਹੀ ਵਿਭਾਗੀ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਵੀ ਕਰਨ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਨਗਰ ਪੰਚਾਇਤ ਮਮਦੋਟ ਦੇ ਪ੍ਰਧਾਨ ਉਪਿੰਦਰ ਸਿੰਘ ਸਿੰਧੀ ਅਤੇ ਬਲਰਾਜ ਸਿੰਘ ਸੰਧੂ ਬਲਾਕ ਪ੍ਰਭਾਰੀ ਫਿਰੋਜ਼ਪੁਰ,ਆਪ ਆਗੂ ਨਿਰਵੈਰ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਥਿੰਦ,ਬਲਰਾਜ ਸਿੰਘ ਕਟੋਰਾ ਚੈਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ – ਬਲਾਕ ਪ੍ਰਭਾਰੀ ਹਲਕਾ ਫ਼ਿਰੋਜ਼ਪੁਰ ਦਿਹਾਤੀ ਬਾਬਾ ਦਲਜੀਤ ਸਿੰਘ , ਆਪ ਆਗੂ ਅੰਗਰੇਜ਼ ਸਿੰਘ ਵੜਵਾਲ, ਬਲਵਿੰਦਰ ਸਿੰਘ ਰਾਓ ਕੇ, ਗੁਰਨਾਮ ਸਿੰਘ ਹਜ਼ਾਰਾਂ, ਸੰਦੀਪ ਕੁਮਾਰ ਸੋਨੀ ਵਾਰਡ ਨੰਬਰ ਪੰਜ ,ਡਾਕਟਰ ਦਲਜੀਤ ਸਿੰਘ, ਬਲਵਿੰਦਰ ਸਿੰਘ ਲੱਡੂ, ਡਾਕਟਰ ਸੁਖਵਿੰਦਰ ਸਿੰਘ, ਬਲਵੀਰ ਸਿੰਘ , ਰਜਵੰਤ ਸੋਡੀ, ਬਲਵੀਰ ਸਿੰਘ ਫੱਤੇ ਵਾਲਾ,ਸਰਜੀਤ ਸਿੰਘ, ਐਮ ਸੀ ਬਾਜ ਸਿੰਘ, ਐਮ ਸੀ ਸਾਜਨ, ਬਲਵਿੰਦਰ ਸਿੰਘ ਐਮ ਸੀ, ਗੋਪੀ ਸਾਣ ਕੇ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।