ਆਪ ਪਾਰਟੀ ਵੱਲੋਂ ਵਿਧਾਇਕ ਕੁੰਵਰ ਨੂੰ ਨਜ਼ਰਅੰਦਾਜ਼ ਕਰਨਾ ਨਗਰ ਨਿਗਮ ਚੋਣਾਂ ਵਿੱਚ ਮਹਿੰਗਾ ਪੈ ਸਕਦਾ ਹੈ : ਡਿੰਪੀ ਚੌਹਾਨ

ਅੰਮ੍ਰਿਤਸਰ, 16 ਨਵੰਬਰ (ਐੱਸ.ਪੀ.ਐਨ ਬਿਊਰੋ) – ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਸ਼ੋਕ ਡਿੰਪੀ ਚੌਹਾਨ ਨੇ ਮੰਚ ਦੇ ਪ੍ਰਦੇਸ਼ ਪ੍ਰਧਾਨ ਅਨੁਜ ਖੇਮਕਾ ਵਲੋਂ ਕਰਵਾਈ ਗਈ ਮੀਟਿੰਗ ਦੌਰਾਨ ਬੋਲਦੇ ਹੋਏ ਪੰਜਾਬ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਦੇ ਦਿੱਤੇ ਹੁਕਮਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਬਿਨਾਂ ਮੇਅਰ ਤੇ ਕੌਂਸਲਰ ਤੋਂ ਜੂਝ ਰਹੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ! ਡਿੰਪੀ ਚੌਹਾਨ ਨੇ ਕਿਹਾ ਕਿ ਵਿਧਾਇਕ ਕੁੰਵਰ ਨੇ ਆਈ.ਪੀ.ਐਸ ਦੇ ਅਹੁਦੇ ਤੋਂ ਅਸਤੀਫਾ ਦੇ ਕੇ ‘ਆਪ’ ਪਾਰਟੀ ‘ਚ ਸ਼ਾਮਿਲ ਹੋ ਕੇ ਪਾਰਟੀ ਨੂੰ ਪੰਜਾਬ ‘ਚ ਸੱਤਾ ‘ਚ ਲਿਆਉਣ ‘ਚ ਅਹਿਮ ਯੋਗਦਾਨ ਪਾਇਆ। ਪਰ ਵਿਧਾਇਕ ਕੁੰਵਰ ਵਿਜੇ ਨੂੰ ਪੰਜਾਬ ਸਰਕਾਰ ਅਤੇ ‘ਆਪ’ ਹਾਈਕਮਾਂਡ ਵੱਲੋਂ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ।

ਜਿਸ ਦਾ ਨਤੀਜਾ ਆਪ ਪਾਰਟੀ ਨੇ ਪੂਰੇ ਪੰਜਾਬ ਵਿੱਚ 13 ਵਿੱਚੋਂ 3 ਲੋਕ ਸਭਾ ਸੀਟਾਂ ਜਿੱਤ ਕੇ ਭੁਗਤਿਆ ਹੈ! ਉਹਨਾਂ ਕਿਹਾ ਕਿ ਜੇਕਰ ਆਪ ਪਾਰਟੀ ਨੇ ਨਗਰ ਨਿਗਮ ਚੋਣਾਂ ਵਿੱਚ ਜਿੱਤ ਦਰਜ ਕਰਨੀ ਹੈ ਤਾਂ ਸਭ ਤੋਂ ਪਹਿਲਾਂ ਉਹਨਾਂ ਨੂੰ ਵਿਧਾਇਕ ਕੁੰਵਰ ਵਿਜੇ ਦੀ ਅਣਦੇਖੀ ਨਹੀਂ ਕਰਨੀ ਚਾਹੀਦੀ ! ਨਗਰ ਨਿਗਮ ਚੋਣਾਂ ਜਿੱਤਣ ਤੋਂ ਪਹਿਲਾਂ ਆਪ ਪਾਰਟੀ ਨੂੰ ਵਿਧਾਇਕ ਕੁੰਵਰ ਨੂੰ ਨਾਲ ਲੈ ਕੇ ਉਨ੍ਹਾਂ ਦਾ ਭਰੋਸਾ ਜਿੱਤਣਾ ਹੋਵੇਗਾ। ਡਿੰਪੀ ਚੌਹਾਨ ਨੇ ਕਿਹਾ ਕਿ ਜੇਕਰ ‘ਆਪ’ ਪਾਰਟੀ ਨੇ ਨਗਰ ਨਿਗਮ ਚੋਣਾਂ ‘ਚ ਵਿਧਾਇਕ ਕੁੰਵਰ ਨੂੰ ਮੁੜ ਨਜ਼ਰਅੰਦਾਜ਼ ਕੀਤਾ ਤਾਂ ਪਾਰਟੀ ਨੂੰ ਵੱਡਾ ਨੁਕਸਾਨ ਉਠਾਉਣਾ ਪਵੇਗਾ!ਇਸ ਮੀਟਿੰਗ ਵਿਚ ਵਿਜੈ ਚੌਹਾਨ,ਗੋਲਡੀ ਲੂਥਰਾ,ਹੀਰਾ ਲਾਲ,ਅਤੇ ਮੁਨੀਸ਼ ਚੋਪੜਾ ਸਮੇਤ ਸਾਰੇ ਮੈਂਬਰਾਂ ਨੇ ਭਾਗ ਲਿਆ।

You May Also Like