ਮੁਹਾਲੀ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਹਿਰਾਸਤ ’ਚ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਤਿਕਾਰ ਕੌਰ ਚੰਡੀਗੜ੍ਹ ਦੇ ਖਰੜ ਵਿਖੇ ਆਪਣੇ ਘਰ ਵਿੱਚ ਮੌਜੂਦ ਸੀ, ਉਸ ਨੂੰ ਉਥੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਤੋਂ ਪਿਛਲੇ ਲੰਮੇ ਸਮੇਂ ਤੋਂ ਵਿਜੀਲੈਂਸ ਵੱਲੋਂ ਪੁਛਗਿੱਛ ਕੀਤੀ ਜਾ ਰਹੀ ਸੀ ਪਰ ਹੁਣ ਇਹਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਤਿਕਾਰ ਕੌਰ ਕਾਂਗਰਸ ਸਰਕਾਰ ਵਿੱਚ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕਾ ਸਨ। ਇਸ ਵਾਰ ਕਾਂਗਰਸ ਨੇ ਉਸ ਨੂੰ ਪਾਰਟੀ ਵੱਲੋਂ ਟਿਕਟ ਨਹੀਂ ਦਿੱਤੀ ਸੀ, ਜਿਸ ਤੋਂ ਬਾਅਦ ਉਹ ਭਾਜਪਾ ‘ਚ ਸ਼ਾਮਲ ਹੋ ਗਏ ਸਨ।
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਚ ਵਿਜੀਲੈਂਸ ਨੇ ਸਾਬਕਾ ਵਿਧਾਇਕਾ ਤੇ ਉਸ ਦੇ ਪਤੀ ਨੂੰ ਲਿਆ ਹਿਰਾਸਤ ’ਚ
