ਪਟਿਆਲਾ, 6 ਨਵੰਬਰ (ਐੱਸ.ਪੀ.ਐਨ ਬਿਊਰੋ) – ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਰਹਿਣ ਤੋ ਬਾਅਦ ਅੱਜ ਦੇਰ ਸ਼ਾਮ ਜੇਲ੍ਹ ਤੋਂ ਬਾਹਰ ਆ ਗਏ ਹਨ। ਵਿਧਾਇਕ ਦੀ ਰਿਹਾਈ ਦੀ ਖ਼ਬਰ ਸੁਣਦਿਆਂ ਵਰਕਰਾਂ ਤੇ ਸਮਰਥਕਾਂ ‘ਚ ਖੁਸ਼ੀ ਦਾ ਮਾਹੌਲ ਹੈ। ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਬਾਹਰ ਸਮਰਥਕਾਂ ਦੀ ਭੀੜ ਲੱਗੀ ਹੋਈ ਸੀ, ਬਾਹਰ ਆਉੰਦਿਆਂ ਹੀ ਵਿਧਾਇਕ ਜਸਵੰਤ ਸਿੰਘ ਗੱਜਣ ਵਰਕਰਾਂ ਨੇ ਫੁੱਲਾ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਹੈ।
ਦੱਸ ਦੇਈਏ ਕਿ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸਨ, ਜਿਨ੍ਹਾਂ ਨੂੰ ਲੈ ਕੇ ਮਾਨਯੋਗ ਅਦਾਲਤ ਨੇ ਉਨ੍ਹਾਂ ਨੂੰ ਹਾਲ ਹੀ ਵਿੱਚ ਜ਼ਮਾਨਤ ਦਿੱਤੀ ਸੀ। ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤੇ ਉਨ੍ਹਾਂ ਦੇ ਸਮਰਥਕ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਪੁੱਜੇ।