ਚੰਡ੍ਹੀਗੜ੍ਹ, 16 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ‘ਆਮ ਆਦਮੀ ਪਾਰਟੀ’ (AAP ) ਨੇ ਪੰਜਾਬ ਦੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਤੀਜੀ ਸੂਚੀ ਵਿਚ ਆਮ ਆਦਮੀ ਪਾਰਟੀ ਵੱਲੋਂ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਇਸ ਮੁਤਾਬਕ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਆਏ ਸਾਬਕਾ ਵਿਧਾਇਕ ਪਵਨ ਟੀਨੂੰ ਨੂੰ ਜਲੰਧਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਲੁਧਿਆਣਾ ਤੋਂ ਪਾਰਟੀ ਦੇ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਗੁਰਦਾਸਪੁਰ ਸੀਟ ਤੋਂ ਬਟਾਲਾ ਦੇ ਮੌਜੂਦਾ ‘ਆਪ’ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਫ਼ਿਰੋਜ਼ਪੁਰ ਸੀਟ ਲਈ ਮੁਕਤਸਰ ਤੋਂ ‘ਆਪ’ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਟਿਕਟ ਦਿੱਤੀ ਗਈ ਹੈ।