ਸ੍ਰੀ ਮੁਕਤਸਰ ਸਾਹਿਬ, , 6 ਸਤੰਬਰ (ਅਵਤਾਰ ਮਰਾੜ੍) – ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੰਜਾਬ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਪੂਰੇ ਸੂਬੇ ਵਿੱਚ ਏਕੇ ਦਾ ਸਬੂਤ ਦੇ ਕੇ ਜਥੇਬੰਦੀ ਨੂੰ ਮਜ਼ਬੂਤ ਕਰਨ। ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹਰ ਮਹੀਨੇ ਸਮੇਂ ਸਿਰ ਮਾਣ ਭੱਤਾ ਦਿੱਤਾ ਜਾਵੇ ਅਤੇ ਬਕਾਇਆ ਰਹਿੰਦਾ ਮਾਣ ਭੱਤਾ ਅਤੇ ਹੋਰ ਭੱਤੇ ਤੁਰੰਤ ਜਾਰੀ ਕੀਤੇ ਜਾਣ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦਾ ਰਾਸ਼ਨ ਜੋ ਸਰਕਾਰੀ ਸਕੂਲਾਂ ਵਿੱਚ ਦਿੱਤੇ ਜਾਣ ਨੂੰ ਕਿਹਾ ਜਾ ਰਿਹਾ ਹੈ ਉਸ ਦਾ ਜਥੇਬੰਦੀ ਸਖਤ ਵਿਰੋਧ ਕਰਦੀ ਹੈ ਤੇ ਮੰਗ ਕਰਦੀ ਹੈ ਕਿ ਆਂਗਣਵਾੜੀ ਸੈਂਟਰਾਂ ਦੇ 2017 ਤੋਂ ਖੋਹੇ ਹੋਏ ਬੱਚੇ ਵਾਪਸ ਕਰਕੇ ਇਹ ਰਾਸ਼ਨ ਵੀ ਆਂਗਣਵਾੜੀ ਸੈਂਟਰਾਂ ਵਿੱਚ ਦਿੱਤਾ ਜਾਵੇ ਉਹਨਾਂ ਇਹ ਵੀ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਗਰੇਡ ਦਿੱਤੇ ਜਾਣ। ਇਸ ਮੌਕੇ ਛਿੰਦਰਪਾਲ ਕੌਰ ਥਾਂਦੇਵਾਲਾ, ਵੀਰਪਾਲ ਕੌਰ ਬੀਦੋਵਾਲੀ, ਸਰਬਜੀਤ ਕੌਰ ਕੌੜਿਆਂਵਾਲੀ, ਸਰਬਜੀਤ ਕੌਰ ਚੱਕ ਕਾਲਾ ਸਿੰਘ ਵਾਲਾ, ਸੁਖਚਰਨ ਕੌਰ ਧਿਗਾਨਾ, ਕਿਰਨਪਾਲ ਕੌਰ ਮਹਾਂਬੱਧਰ, ਬਲਜਿੰਦਰ ਕੌਰ ਖੱਪਿਆਂਵਾਲੀ, ਪ੍ਰਭਜੋਤ ਕੌਰ ਰਣਜੀਤਗੜ੍ਹ ਝੁੱਗੇ, ਅਨੀਤਾ ਰਾਣੀ ਹਰੀਕੇ ਕਲਾਂ, ਇੰਦਰਪਾਲ ਕੌਰ ਮੁਕਤਸਰ, ਵੀਰਪਾਲ ਕੌਰ ਭਾਗਸਰ, ਗੁਰਚਰਨ ਕੌਰ ਦਬੜਾ, ਕੁਲਵਿੰਦਰ ਕੌਰ ਗੋਨੇਆਣਾ, ਹਰਪ੍ਰੀਤ ਕੌਰ ਮੁਕਤਸਰ, ਸੰਦੀਪ ਕੌਰ, ਨਰਿੰਦਰ ਕੌਰ ਕੋਟਲੀ ਸੰਘਰ, ਤੇਜਿੰਦਰ ਕੌਰ ਸਰਾਏਨਾਗਾ, ਮਨਜੀਤ ਕੌਰ ਡੋਹਕ, ਛਿੰਦਰਪਾਲ ਕੌਰ ਬੂੜਾਗੁੱਜਰ, ਮਧੂ ਬਾਲਾ ਅਤੇ ਰੀਨਾ ਰਾਣੀ ਖੁੰਡੇ ਹਲਾਲ ਆਦਿ ਆਗੂ ਮੌਜੂਦ ਸਨ।