ਜਲੰਧਰ, 6 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਕਪੂਰਥਲਾ ਜ਼ਿਲ੍ਹੇ ਦੇ ਵਿਅਕਤੀ ਦੀ ਆਸਟਰੇਲੀਆ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਯਾਦਵਿੰਦਰ ਸਿੰਘ (40) ਵਾਸੀ ਪਿੰਡ ਭਟਨੂਰਾ ਕਲਾਂ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਯਾਦਵਿੰਦਰ ਸਿੰਘ ਭੱਟੀ ਆਸਟਰੇਲੀਆ ਦੇ ਮਿਲਟਨ ਵਿੱਚ ਰਹਿੰਦਾ ਸੀ ਅਤੇ ਟਰਾਲਾ ਚਲਾਉਂਦਾ ਸੀ।
ਇਹ ਵੀ ਖਬਰ ਪੜੋ : — ਸਮਰਾਲਾ ਚ 2 ਕਾਰਾਂ ਦੀ ਆਪਸ ਚ ਟੱਕਰ ਦੌਰਾਨ ਲੱਗੀ ਭਿਆਨਕ ਅੱਗ, ACP ਤੇ ਉਨ੍ਹਾਂ ਦੇ ਗੰਨਮੈਨ ਦੀ ਹੋਈ ਮੌਤ
ਉਸ ਦੇ ਟਰਾਲੇ ਦੀ ਦੂਜੇ ਟਰਾਲੇ ਨਾਲ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ। ਯਾਦਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਯਾਦਵਿੰਦਰ ਸਿੰਘ ਦੇ ਪਰਿਵਾਰ ਵਿੱਚ ਪੁੱਤਰ ਅਤੇ ਦੋ ਧੀਆਂ ਹਨ।