ਆਸਟਰੇਲੀਆ ਦੇ ਪਾਰਲੀਮੈਂਟ ਹਾਊਸ ਵਿਖੇ ਭਾਈ ਅਮਨਦੀਪ ਸਿੰਘ ਜੀ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 25 ਸਤੰਬਰ (ਐੱਸ.ਪੀ.ਐਨ ਬਿਊਰੋ) – ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਅਮਨਦੀਪ ਸਿੰਘ ਵੱਲੋਂ ਸਿੱਖੀ ਦਾ ਪ੍ਰਚਾਰ ਜੋਰਾ ਨਾਲ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਭਾਈ ਅਮਨਦੀਪ ਸਿੰਘ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਲਈ ਪਿਛਲੇ ਦਿਨੀਂ ਆਸਟਰੇਲੀਆ ਦੇ ਸ਼ਹਿਰ ਮੈਲਬਰਨ ਵਿਖੇ ਗਏ। ਭਾਈ ਸਾਹਿਬ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਆਸਟਰੇਲੀਆ ਦੇ ਪਾਰਲੀਮੈਂਟ ਹਾਊਸ ਵਿਖੇ ਮੈਂਬਰ ਪਾਰਲੀਮੈਂਟ ਮਿਸਟਰ ਇਵੇਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਭਾਈ ਅਮਨਦੀਪ ਸਿੰਘ ਨੇ ਦੱਸਿਆ ਕਿ ਗੁਰੂ ਸਾਹਿਬ ਨੇ ਜੋ ਉਹਨਾਂ ਦੀ ਡਿਊਟੀ ਲਗਾਈ ਹੈ ਉਸ ਨੂੰ ਆਪਣਾ ਫਰਜ਼ ਸਮਝਦਿਆਂ ਬਾਹਰੀ ਦੇਸ਼ਾ ‘ਚ ਜਾ ਕਰਕੇ ਸਿੱਖੀ ਦਾ ਪ੍ਰਚਾਰ ਕੀਤਾ ਜਾਂਦਾ ਹੈ। ਜਿਸ ਵਿੱਚ ਸੰਗਤਾਂ ਦਾ ਪੂਰਾ ਸਹਿਯੋਗ ਹੈ। ਭਾਈ ਅਮਨਦੀਪ ਸਿੰਘ ਜੀ ਨੇ ਦੱਸਿਆ ਆਸਟਰੇਲੀਆ ਦੇ ਵੱਖ-ਵੱਖ ਸ਼ਹਿਰਾਂ ਦੇ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ।ਜਿਹਨਾਂ ‘ਚ ਬਹੁਤ ਸਾਰੇ ਸ਼ਹਿਰਾਂ ਦੀਆਂ ਸੰਗਤਾਂ ਵੱਲੋਂ ਬੜੇ ਹੀ ਉਤਸ਼ਾਹ ਨਾਲ ਹਾਜ਼ਰੀ ਭਰ ਕੇ ਗੁਰੂ ਇਤਿਹਾਸ ਨੂੰ ਸਰਵਣ ਕੀਤਾ ਗਿਆ।

ਇਹ ਵੀ ਖਬਰ ਪੜੋ : — ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਉਹਨਾਂ ਕਿਹਾ ਕਿ ਸਾਨੂੰ ਆਪਣੇ ਗੁਰੂ ਸਾਹਿਬਾਂ ਦੇ ਦੱਸੇ ਮਾਰਗ ਤੇ ਚਲਦਿਆਂ ਸਿੱਖੀ ਸਿਧਾਂਤਾ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਆਪਣੇ ਬੱਚਿਆ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਾ ਚਾਹੀਦਾ ਤਾਂ ਜੋ ਸਿੱਖੀ ਦਾ ਬੂਟਾ ਹਮੇਸ਼ਾ ਵੱਧਦਾ-ਫੁਲਦਾ ਰਹੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਗੁਰਪ੍ਰੀਤ ਸਿੰਘ ਨੇ ਦੱਸਿਆ ਟਰਸਟ ਵੱਲੋਂ 27 ਤਾਰੀਖ ਦਿਨ ਸ਼ੁਕਰਵਾਰ ਸਮਾਂ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਜਪ ਤਪ ਸਮਾਗਮ, ਬਾਬਾ ਦੀਪ ਸਿੰਘ ਚੈਰੀਟੇਬਲ ਟਰਸਟ,ਰਾਮ ਤੀਰਥ ਰੋਡ ,ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਭਾਈ ਅਮਨਦੀਪ ਸਿੰਘ ਕੀਰਤਨ ਦੁਆਰਾ ਹਾਜ਼ਰੀ ਭਰ ਕੇ ਸਿੱਖ ਸੰਗਤਾਂ ਨੂੰ ਨਿਹਾਲ ਕਰਨਗੇ।ਭਾਈ ਸਾਹਿਬ ਵੱਲੋਂ ਸਿੱਖ ਸੰਗਤਾਂ ਨੂੰ ਸਮਾਗਮ ਵਿੱਚ ਪਰਿਵਾਰਾਂ ਸਮੇਤ ਪਹੁੰਚਣ ਦੀ ਬੇਨਤੀ ਕੀਤੀ।ਇਸ ਮੌਕੇ ਭਾਈ ਅਮਤੇਸ਼ਵਰ ਸਿੰਘ,ਭਾਈ ਜਸਬੀਰ ਸਿੰਘ,ਭਾਈ ਮਨਮੀਤ ਸਿੰਘ ,ਭਾਈ ਅਵਤਾਰ ਭਾਈ ਗੁਰਚਰਨ ਸਿੰਘ,ਭਾਈ ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।

You May Also Like