ਇਟਲੀ ‘ਚ ਬਰਨਾਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮਹਿਲ ਕਲਾਂ, 8 ਮਾਰਚ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) –  ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਲ ਖ਼ੁਰਦ ਦੇ ਮਜ਼ਦੂਰ ਪਰਿਵਾਰ ਨਾਲ ਸਬੰਧਤ ਇਕ ਨੌਜਵਾਨ ਦੀ ਇਟਲੀ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਦੁੱਖ ਦਾ ਇਹ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਸਵਰਨ ਸਿੰਘ ਚੋਪੜਾ (38) ਪੁੱਤਰ ਦਰਸ਼ਨ ਸਿਘ ਤਕਰੀਬਨ 7 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਵਾਸਤੇ ਵਿਦੇਸ਼ ਗਿਆ ਸੀ। ਵਿਦੇਸ਼ ‘ਚ 7 ਸਾਲ ਮਿਹਨਤ-ਮੁਸ਼ਕੱਤ ਕਰਨ ਤੋਂ ਬਾਅਦ ਉਸ ਨੇ ਕੁਝ ਸਮੇਂ ਬਾਅਦ ਵਿਆਹ ਕਰਵਾਉਣ ਵਾਸਤੇ ਪਿੰਡ ਪਰਤਣਾ ਸੀ, ਪਰ ਬੀਤੀ ਰਾਤ ਇਹ ਭਾਣਾ ਵਾਪਰ ਗਿਆ। ਨੌਜਵਾਨ ਸਰਵਨ ਸਿੰਘ ਦੀ ਮੌਤ ਦੀ ਖ਼ਬਰ ਦਾ ਪਤਾ ਲਗਦਿਆਂ ਹੀ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਇਸ ਮੌਕੇ ਜਸਵੰਤ ਸਿੰਘ ਲਾਲੀ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਉਨ੍ਹਾਂ ਨੂੰ ਸਵਰਨ ਸਿੰਘ ਦੀ ਮ੍ਰਿਤਕ ਦੇ ਪੰਜਾਬ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ।

You May Also Like