ਖੰਨਾ, 2 ਅਕਤੂਬਰ (ਐੱਸ.ਪੀ.ਐਨ ਬਿਊਰੋ) – ਇਟਲੀ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਖੰਨਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪਰਮਵੀਰ ਸਿੰਘ (24) ਪਿੰਡ ਸਲੌਦੀ ਵਜੋਂ ਹੋਈ ਹੈ। ਉਹ ਡੇਢ ਮਹੀਨਾ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਿਆ ਸੀ।
ਇਹ ਵੀ ਖਬਰ ਪੜੋ : — ਵਿਜੀਲੈਂਸ ਨੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਥਾਣੇ ਦੇ ਮੁੱਖ ਮੁਨਸ਼ੀ ਨੂੰ ਰੰਗੇ ਹੱਥੀਂ ਕੀਤਾ ਕਾਬੂ
ਪਰਮਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਮਵੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਤੇ ਜਾ ਰਿਹਾ ਸੀ। ਜਦੋਂ ਉਹ ਆਪਣੇ ਤਿੰਨ ਹੋਰ ਦੋਸਤਾਂ ਨਾਲ ਸਾਈਕਲ ਤੇ ਸੜਕ ਪਾਰ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਇੱਕ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਆਪਣੀ ਚਪੇਟ ਵਿੱਚ ਲੈ ਲਿਆ, ਜਿਸ ‘ਚ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਪਰਿਵਾਰ ਨੇ ਆਪਣੇ ਪੁੱਤਰ ਪਰਮਵੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਸਰਕਾਰ ਅੱਗੇ ਗੁਹਾਰ ਲਗਾਈ ਹੈ।