ਇੰਗਲੈਂਡ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬ ਨੌਜਵਾਨ ਦੀ ਹੋਈ ਮੌਤ

ਪੰਜਾਬ, 29 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਚੰਗੇ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਗਏ ਪੰਜਾਬੀ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌਤਾਂ ਪੰਜਾਬ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਰਾਏਕੋਟ ਦੇ ਪਿੰਡ ਤਾਜਪੁਰ ਵਿਖੇ ਦੇਖਣ ਨੂੰ ਮਿਲਿਆ ਹੈ ਜਿੱਥੋਂ ਦਾ ਨੌਜਵਾਨ ਪ੍ਰਦੀਪ ਸਿੰਘ ਖੰਗੂੜਾ (27) ਦੀ ਇੰਗਲੈਂਡ ਦੇ ਸ਼ਹਿਰ ਲਿਸਟਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ 27 ਸਾਲਾ ਪ੍ਰਦੀਪ ਕਰੀਬ ਸਵਾ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਇੰਗਲੈਂਡ ਗਿਆ ਸੀ। ਜਿਸ ਦੀ 22 ਜਨਵਰੀ ਨੂੰ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਮਿਲੀ ਹੈ। ਜਿਸ ਤੋਂ ਬਾਅਦ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ।

You May Also Like