ਇੰਗਲੈਂਡ ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਹੋਈ ਮੌਤ

(ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਦੇ ਜਿਆਦਾਤਰ ਨੌਜਵਾਨ ਵਿਦੇਸ਼ ਜਾਣ ਦੇ ਚਾਹਵਾਨ ਹਨ। ਆਪਣੇ ਸੁਨਹਿਰੇ ਭਵਿੱਖ ਖਾਤਿਰ ਕਈ ਨੌਜਵਾਨ ਵਿਦੇਸ਼ ਜਾ ਵੀ ਰਹੇ ਹਨ। ਪਰ ਇਹ ਸੁਪਨਾ ਕਿਸੇ ਕਿਸੇ ਨੌਜਵਾਨ ਦਾ ਹੀ ਪੂਰਾ ਹੁੰਦਾ ਹੈ। ਕਿਉਂਕਿ ਪਿਛਲੇ ਕੁਝ ਮਹੀਨਿਆਂ ਤੋਂ ਵਿਦੇਸ਼ ਦੀ ਧਰਤੀ ’ਤੇ ਗਏ ਨੌਜਵਾਨਾਂ ਦੀ ਮੌਤਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਹੋਰ ਮਾਮਲਾ ਇੰਗਲੈਂਡ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇੰਗਲੈਂਡ ’ਚ ਇੱਕ ਸੜਕ ਹਾਦਸੇ ’ਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਿੰਸ ਸੰਧੂ ਵਜੋਂ ਹੋਈ ਹੈ। ਦੱਸ ਦਈਏ ਕਿ ਮ੍ਰਿਤਕ ਪ੍ਰਿੰਸ ਸੰਧੂ ਪਟਿਆਲਾ ਦੇ ਹਲਕੇ ਸਨੌਰ ਦੇ ਪਿੰਡ ਘੜਾਮ ਦਾ ਰਹਿਣ ਵਾਲਾ ਸੀ। ਇਸ ਖ਼ਬਰ ਨੂੰ ਸੁਣਦੇ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਕਾਬਿਲੇਗੌਰ ਹੈ ਕਿ ਆਪਣੇ ਪਰਿਵਾਰ ਦੀ ਆਰਥਿਕ ਹਲਾਤਾਂ ਨੂੰ ਠੀਕ ਕਰਨ ਦੇ ਲਈ ਕਈ ਨੌਜਵਾਨ ਵਿਦੇਸ਼ ਜਾ ਰਹੇ ਹਨ। ਪਰ ਇਹ ਸੁਪਨਾ ਕਿਸੇ ਕਿਸੇ ਨੌਜਵਾਨ ਦਾ ਹੀ ਪੂਰਾ ਹੋ ਪਾਉਂਦਾ ਹੈ।

You May Also Like