ਚੰਡ੍ਹੀਗੜ੍ਹ, 19 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸੀਨੀਅਰ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸ਼ਨਰ ਹੋਣਗੇ। ਉਹ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਦੀ ਥਾਂ ਲੈਣਗੇ ਜੋ ਸਤੰਬਰ ਵਿੱਚ ਸੇਵਾਮੁਕਤ ਹੋਣਗੇ। ਉਨ੍ਹਾਂ ਦੇ ਨਾਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਵਧੀਕ ਮੁੱਖ ਸਕੱਤਰ ਏ. ਵੇਣੁ ਪ੍ਰਸਾਦ ਦਾ ਨਾਂ ਵੀ ਦੌੜ ਵਿੱਚ ਸੀ।
ਇੰਦਰਪਾਲ ਸਿੰਘ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸ਼ਨਰ ਨਿਯੁਕਤ
