ਉਦੋਕੇ ਸਕੂਲ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਬੱਚਿਆਂ ਨੂੰ ਕੀਤਾ ਜਾਗਰੂਕ 

ਲੋਕ ਸਮਾਜ ਵਿੱਚ ਵੱਧ ਰਹੇ ਨਸ਼ੇ ਅਤੇ ਕਰਾਇਮ ਨੂੰ ਰੋਕਣ ਲਈ ਪੁਲਿਸ ਦੀ ਮਦਦ ਕਰਨ

ਅੰਮ੍ਰਿਤਸਰ, 12 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮਿ੍ਤਸਰ ਦਿਹਾਤੀ ਦੇ ਐਸ.ਐਸ.ਪੀ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਐਜੂਕੇਸ਼ਨ ਸੈਂਲ ਦੇ ਇੰਚਾਰਜ ਏ.ਐਸ.ਆਈ ਇੰਦਰਮੋਹਨ ਸਿੰਘ ਦੀ ਅਗਵਾਈ ਵਿੱਚ ਟਰੈਫਿਕ ਨਿਯਮਾਂ ਸਬੰਧੀ ਸੰਤ ਚੁਗੱਤ ਸਿੰਘ ਸੀਨੀਅਰ ਸਕੈਡੰਰੀ ਸਕੂਲ ਉਦੋਕੇ ਵਿਖੇ ਇੱਕ ਕੈਪ ਲਗਾਇਆ ਗਿਆ ਜਿਸ ਵਿੱਚ ਏ.ਐਸ. ਆਈ.ਇੰਦਰਮੋਹਨ ਸਿੰਘ ਨੇ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਰੋਜ ਐਕਸੀਡੈਂਟਾਂ ਨਾਲ ਜਾਂ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਲੋਕਾਂ ਵਿੱਚ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਹੋਣਾ ਬਹੁਤ ਜਰੂਰੀ ਹੋ ਗਿਆ ਹੈ।ਛੋਟੀ ਉਮਰ ਦੇ ਬੱਚੇ ਬਿਨਾਂ ਲਾਈਸੈਂਸ ਤੋਂ ਕੋਈ ਵੀ ਵਹੀਕਲ ਨਾ ਚਲਾਉਣ ਤਾਂ ਜੋ ਐਕਸੀਡੈਂਟਾਂ ਤੋ ਬਚਾ ਹੋ ਸਕੇ ਅਤੇ ਲੜਕੀਆਂ ਨੂੰ ਨਿੱਤ ਦਿਨ ਆ ਰਹੀਆਂ ਮੁਸ਼ਕਲਾਂ ਸਬੰਧੀ 112 ਨੰਬਰ ਹੈਲਪਲਾਈਨ ਤੋਂ ਜਾਣੂ ਕਰਵਾਇਆ ਅਤੇ ਸਾਂਝ ਕੇਂਦਰ ਦੀਆਂ ਸਹੂਲਤਾਂ ਬਾਰੇ ਵੀ ਜਾਗਰੂਕ ਕੀਤਾ ਅਤੇ ਲੋਕਾਂ ਨੂੰ ਵੱਧ ਰਹੇ ਨਸ਼ੇ ਅਤੇ ਕਰਾਇਮ ਨੂੰ ਰੋਕਣ ਲਈ ਪੁਲਿਸ ਦੀ ਮਦਦ ਕਰਨ ਲਈ ਕਿਹਾ।ਇਸ ਮੌਕੇ ਮੁੱਖ ਅਧਿਆਪਕ ਜੈਇੰਦਰ ਸਿੰਘ , ਮਨਜਿੰਦਰ ਸਿੰਘ,ਜਗਮੇਰ ਸਿੰਘ,ਬੂਟਾ ਰਾਮ, ਦਵਿੰਦਰ ਕੌਰ, ਲਖਬੀਰ ਕੌਰ ਹਾਜਰ ਸਨ।

You May Also Like