ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐੱਪਲ ਅਧਾਰਿਤ ਐਪ ਕੀਤੀ ਜਾਰੀ

ਅੰਮ੍ਰਿਤਸਰ 10 ਮਈ (ਐੱਸ.ਪੀ.ਐਨ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐੱਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਐੱਪਲ ਆਈਓਐੱਸ ਅਧਾਰਿਤ ਐਪਲੀਕੇਸ਼ਨ ਜਾਰੀ ਕੀਤੀ ਹੈ। ਇਸ ਐਪ ਦਾ ਨਾਮ ‘ਐਸਜੀਪੀਸੀ ਗੁਰਬਾਣੀ ਕੀਰਤਨ’ ਹੈ, ਜੋ ਕਿ ਐਪਲ ਐਪਲੀਕੇਸ਼ਨ ਸਟੋਰ ਤੋਂ ਸ਼ਰਧਾਲੂ ਡਾਊਨਲੋਡ ਕਰ ਸਕਣਗੇ।

May be an image of map, digital audio player, phone and text that says "ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਮ੍ਰਿਤਸਰ Sachkhand Sri Harmandir Sahib, Sri Amritsar GURBANI KIRTAN LIVE MS SGPC PC SRI SRI AMRITSAR I1 Il"

ਐਪ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਆਸਥਾ ਦਾ ਕੇਂਦਰ ਹੈ ਅਤੇ ਹਰ ਸ਼ਰਧਾਲੂ ਦੀ ਇਸ ਪਾਵਨ ਅਸਥਾਨ ਤੋਂ ਗੁਰਬਾਣੀ ਕੀਰਤਨ ਸਰਵਣ ਕਰਨ ਦੀ ਤਾਂਘ ਹੁੰਦੀ ਹੈ। ਸੰਗਤ ਦੀ ਇਸ ਭਾਵਨਾ ਦਾ ਸਤਿਕਾਰ ਕਰਦਿਆਂ ਐਪ ਜਾਰੀ ਕੀਤੀ ਗਈ ਹੈ, ਕਿਉਂਕਿ ਮੌਜੂਦਾ ਸਮੇਂ ਹਰ ਵਿਅਕਤੀ ਮੋਬਾਈਲ ਆਦਿ ਨਾਲ ਜੁੜਿਆ ਹੋਇਆ ਹੈ।

May be an image of phone and text that says "12:25 < Search 68 ባኃይ SGPC SRI AMRITSAR SGPC Gurbani Kirtan SGPC Gurbani Kirtan LIVE Open 3 RATINGS AGE 5.0 CHART 4+ DEVE Years Old No. 102 Music Karam What's New Version 1.5 Version History 22h ago Enhanced Streaming Quality Experience higher-quality higher- audio for a more divine Kirtan experience. Enhanced User Interface. Bug Fixes Stay connected with the divine with the daily Gurbani Kirtan Official App Preview Today Games Apps 이가1 Q Search Arcade"

ਉਨ੍ਹਾਂ ਦੱਸਿਆ ਕਿ ਐੱਪਲ ਦੇ ਫੋਨ ਰੱਖਣ ਵਾਲਿਆਂ ਲਈ ਅੱਜ ਜਾਰੀ ਕੀਤੀ ਇਸ ਗੁਰਬਾਣੀ ਐਪ ਤੋਂ ਪਹਿਲਾਂ ਐਂਡ੍ਰੋਇਡ ਫੋਨ ਵਰਤਣ ਵਾਲਿਆਂ ਵਾਸਤੇ ਵੀ ਐਪ ਕਾਰਜਸ਼ੀਲ ਹੈ, ਜਿਸ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਅਧਿਕਾਰਤ ਐਪ ਦੀ ਵਰਤੋਂ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਰੋਜ਼ਾਨਾ ਹੋਣ ਵਾਲੇ ਪੂਰੇ ਦਿਨ ਦਾ ਸਿੱਧਾ ਆਡੀਓ ਪ੍ਰਸਾਰਣ ਸਰਵਣ ਕਰਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸਿਸਟਮ ਐਡਮਿਨਸਟ੍ਰੇਟਰ ਸ. ਕਰਮਵੀਰ ਸਿੰਘ ਆਦਿ ਹਾਜ਼ਰ ਸਨ।

You May Also Like