ਐਸ.ਏ.ਐਸ. ਨਗਰ (ਮੁਹਾਲੀ), 22 ਅਗਸਤ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਨੇ ਗੈਂਗਸਟਰ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਸਿਮਰਨਜੀਤ ਸਿੰਘ ਉਰਫ਼ ਸਿੰਮੀ (25) ਵਾਸੀ ਪਿੰਡ ਵਾਲੀਓ, ਸਮਰਾਲਾ (ਲੁਧਿਆਣਾ) ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮ ਖ਼ਿਲਾਫ਼ ਹੋਰ ਵੀ ਕਈ ਅਪਰਾਧਿਕ ਕੇਸ ਦਰਜ ਹਨ। ਏਆਈਜੀ ਨੇ ਦੱਸਿਆ ਕਿ ਮੁਲਜ਼ਮ ਦੀਆਂ ਗਤੀਵਿਧੀਆਂ ਬਾਰੇ ਪੁਖ਼ਤਾ ਜਾਣਕਾਰੀ ਮਿਲੀ ਸੀ। ਇਸ ਆਧਾਰ ’ਤੇ ਸਪੈਸ਼ਲ ਅਪਰੇਸ਼ਨ ਸੈੱਲ ਦੀਆਂ ਟੀਮਾਂ ਨੇ ਸਿੰਮੀ ਨੂੰ ਮੁਹਾਲੀ ਦੇ ਦਾਰਾ ਸਟੂਡੀਓ ਨੇੜਿਓਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ ਜਿਸ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਐਸ.ਐਸ.ਓ.ਸੀ ਮੁਹਾਲੀ ਵੱਲੋਂ ਬੰਬੀਹਾ ਗੈਂਗ ਦਾ ਸ਼ਾਰਪ ਸ਼ੂਟਰ ਗ੍ਰਿਫ਼ਤਾਰ
