ਅੰਮ੍ਰਿਤਸਰ, 19 ਨਵੰਬਰ (ਐੱਸ.ਪੀ.ਐਨ ਬਿਊਰੋ) – ਪੁਲਿਸ ਚੌਂਕੀ ਰਾਮ ਤੀਰਥ ਦੇ ਇੰਚਾਰਜ ਗੁਰਦੇਵ ਸਿੰਘ ਏ.ਐੱਸ.ਆਈ. ਦੀ ਅਗਵਾਈ ਹੇਠ ਪਿੰਡਾਂ ਦੇ ਨਵੇਂ ਚੁਣੇ ਗਏ ਪੰਚਾਂ ਅਤੇ ਸਰਪੰਚਾਂ ਨਾਲ ਪਲੇਠੀ ਮੀਟਿੰਗ ਸਥਾਨਿਕ ਮੈਰਿਜ ਪੈਲਸ ਵਿੱਚ ਕੀਤੀ ਗਈ, ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ.ਅਮਨਦੀਪ ਸਿੰਘ ਨੇ ਪੰਚਾਂ ਅਤੇ ਸਰਪੰਚਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਵਾਸਤੇ ਪੰਚਾਇਤਾਂ ਪੁਲਿਸ ਦਾ ਸਹਿਯੋਗ ਕਰਨ, ਕਿਉਂਕਿ ਪੰਚਾਇਤਾਂ ਅਤੇ ਲੋਕਾਂ ਦੇ ਸਹਿਯੋਗ ਤੋਂ ਬਗੈਰ ਪੁਲਿਸ ਵੀ ਕਾਮਯਾਬ ਨਹੀਂ ਹੋ ਸਕਦੀ। ਉਨ੍ਹਾਂ ਪੰਚਾਇਤਾਂ ਨੂੰ ਪਿੰਡਾਂ ਵਿਚਲੀਆਂ ਧੜੇਬੰਦੀਆਂ ਖਤਮ ਕਰਕੇ ਪ੍ਰੇਮ ਭਾਵ ਨਾਲ ਰਹਿਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਜੇ ਕਿਤੇ ਕੋਈ ਘਟਨਾ ਵਾਪਰਦੀ ਹੈ ਤਾਂ ਉਸਦੀ ਇਤਲਾਹ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਕਿ ਉਹ ਸਹੀ ਢੰਗ ਨਾਲ ਕੰਮ ਕਰ ਸਕਣ। ਇਸ ਮੌਕੇ ਤੇ ਏ.ਐੱਸ.ਆਈ. ਕੁਲਬੀਰ ਸਿੰਘ, ਸਮਾਜ ਸੇਵਕ ਸ਼ਮਸ਼ੇਰ ਸਿੰਘ ਸ਼ੇਰਾ ਕਲੇਰ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਦੇ ਪੰਚ ਅਤੇ ਸਰਪੰਚ ਹਾਜ਼ਰ ਸਨ।
ਐੱਸ.ਐੱਚ.ਓ. ਲੋਪੋਕੇ ਨੇ ਨਵੇਂ ਪੰਚਾਂ, ਸਰਪੰਚਾਂ ਨਾਲ ਕੀਤੀ ਪਲੇਠੀ ਮੀਟਿੰਗ
