ਮਲੋਟ, 3 ਮਾਰਚ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਕਰੀਬ ਤਿੰਨ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਆਪਣੀ ਜ਼ਮੀਨ ਵੇਚ ਕੇ ਕਨੇਡਾ ਦੇ ਟੋਰਾਂਟੋ ਗਏ ਮਲੋਟ ਹਲਕੇ ਦੇ ਪਿੰਡ ਗੰਧੜ ਦੇ 25 ਸਾਲਾ ਨੌਜਵਾਨ ਕਮਲਪ੍ਰੀਤ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਖਬਰ ਜਿਉਂ ਹੀ ਉਸਦੇ ਪਰਿਵਾਰ ਤੱਕ ਪਹੁੰਚੀ ਪਰਿਵਾਰ ਅਤੇ ਪਿੰਡ ਵਿਚ ਮਾਤਮ ਦਾ ਮਾਹੌਲ ਸੀ। ਮ੍ਰਿਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਵੀਰ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸਨੇ ਇੱਕ ਕਿੱਲਾ ਜ਼ਮੀਨ ਵੇਚ ਕੇ ਤਿੰਨ ਸਾਲ ਪਹਿਲਾਂ ਕਮਲ ਨੂੰ ਕੈਨੇਡਾ ਭੇਜਿਆ ਸੀ, ਉਹ ਉਥੇ ਡਰਾਇਵਰੀ ਕਰਦਾ ਸੀ। ਉਹਨਾਂ ਦੱਸਿਆ ਕਿ ਅਜੇ ਤਾਂ ਉਹਨਾਂ ਨੂੰ ਇਹੋ ਜਾਣਕਾਰੀ ਮਿਲੀ ਹੈ ਕਿ ਉਹਨਾਂ ਦੇ ਬੇਟੇ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਉਹ ਕਮਲ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਰਾਬਤਾ ਕਰ ਰਹੇ ਹਨ।
ਕਨੇਡਾ ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
