ਕਪੂਰਥਲਾ, 23 ਸਤੰਬਰ (ਐੱਸ.ਪੀ.ਐਨ ਬਿਊਰੋ) – ਦੋ ਨੌਜਵਾਨਾਂ ਦਰਮਿਆਨ ਹੋਈ ਮਾਮੂਲੀ ਤਕਰਾਰ ਨੂੰ ਲੈ ਕੇ ਸਕੀ ਮਾਸੀ ਦੇ ਮੁੰਡੇ ਵਲੋਂ ਆਪਣੇ ਭਰਾ ਦਾ ਅੱਜ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਥਾਨ ’ਤੇ ਪਹੁੰਚੇ ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਮ੍ਰਿਤਕ ਨੌਜਵਾਨ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਹੋਠੀਆ ਦਾ ਵਸਨੀਕ ਸੀ ਅੱਜ ਉਹ ਆਪਣੀ ਸਕੀ ਮਾਸੀ ਦੇ ਮੁੰਡੇ ਨਾਲ ਕਿਸੇ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਵਾਪਸ ਘਰ ਆ ਰਹੇ ਸਨ ਜਦੋਂ ਉਹ ਆਪਣੇ ਪਿੰਡ ਨੇੜੇ ਪਹੁੰਚੇ ਤਾਂ ਕਿਸੇ ਗੱਲ ਨੂੰ ਲੈ ਕੇ ਮ੍ਰਿਤਕ ਮਨਰੂਪ ਸਿੰਘ ਤੇ ਉਸ ਦੀ ਮਾਸੀ ਦੇ ਮੁੰਡੇ ਹਰਪ੍ਰੀਤ ਸਿੰਘ ਨਾਲ ਤਕਰਾਰ ਹੋ ਗਈ। ਮੋਟਰਸਾਈਕਲ ਤੇ ਪਿੱਛੇ ਬੈਠੇ ਹਰਪ੍ਰੀਤ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਮਨਰੂਪ ਸਿੰਘ ’ਤੇ ਵਾਰ ਕਰ ਦਿੱਤਾ ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ।
ਇਹ ਵੀ ਖਬਰ ਪੜੋ : — ਪੰਚਾਇਤ ਚੋਣਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ
ਜ਼ਿਕਰਯੋਗ ਹੈ ਕਿ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਪਿੰਡ ਕੋਟਲਾ ਹੇਰਾਂ ਦਾ ਵਸਨੀਕ ਹੈ। ਜਿਸ ਦੇ ਮਾਤਾ-ਪਿਤਾ ਵਿਦੇਸ਼ ਵਿਚ ਵੱਸਦੇ ਹੋਣ ਕਾਰਨ ਉਹ ਮ੍ਰਿਤਕ ਮਨਰੂਪ ਸਿੰਘ ਦੇ ਪਰਿਵਾਰ ਵਿਚ ਰਹਿ ਰਿਹਾ ਸੀ ਪਰ ਉਹਨਾਂ ਨੂੰ ਕੀ ਪਤਾ ਇਹ ਸਾਡੇ ਪੁੱਤ ਦੀ ਜਾਨ ਲੈ ਲਵੇਗਾ। ਘਟਨਾ ਸਥਾਨ ’ਤੇ ਪਹੁੰਚੇ ਪੁਲਿਸ ਥਾਣਾ ਕੋਤਵਾਲੀ ਮੁਖੀ ਨੇ ਦੱਸਿਆ ਕਿ ਦੋਸ਼ੀ ਨੂੰ ਮੌਕੇ ਤੋਂ ਕਾਬੂ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ