ਕਪੂਰਥਲਾ ਚ ਮੰਦਰ ਦੀ ਸੇਵਾਦਾਰਨੀ ਦਾ ਇੱਕ ਨੌਜਵਾਨ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ

ਕਪੂਰਥਲਾ, 19 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਕਪੂਰਥਲਾ ਦੇ ਪਿੰਡ ਸਿੱਧਵਾਂ ਦੋਨਾ ਵਿੱਚ ਮੰਦਰ ਦੀ ਮੁੱਖ ਸੇਵਾਦਾਰ ਔਰਤ ਦਾ ਉਸੇ ਪਿੰਡ ਦੇ ਹੀ ਇੱਕ ਨੌਜਵਾਨ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਨੌਜਵਾਨ ਸ਼ਰਾਬ ਪੀ ਕੇ ਮੰਦਰ ਆਉਂਦਾ ਸੀ।

ਇਹ ਵੀ ਖਬਰ ਪੜੋ : ਲੰਡਨ ਚ ਜਲੰਧਰ ਦੇ ਨੌਜਵਾਨ ਦੀ ਮਿਲੀ ਲਾਸ਼, ਤਿੰਨ ਦਿਨ ਪਹਿਲਾਂ ਹੋਇਆ ਸੀ ਲਾਪਤਾ

ਇਸ ‘ਤੇ ਔਰਤ ਉਸ ਨੂੰ ਰੋਕਦੀ ਸੀ। ਇਸ ਕਾਰਨ ਨੌਜਵਾਨ ਨੇ ਉਸ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਥਾਣਾ ਸਦਰ ਦੀ ਐਸਐਚਓ ਸੋਨਮਦੀਪ ਕੌਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।

You May Also Like