ਕਪੂਰਥਲਾ, 29 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜ਼ਿਲ੍ਹਾ ਕਪੂਰਥਲਾ ਦੇ ਪਿੰਡ ਧਾਲੀਵਾਲ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਛੱਤ ‘ਤੇ ਖੇਡ ਰਹੀਆਂ ਦੋ ਬੱਚੀਆਂ ਨੂੰ 11 ਕੇ.ਵੀ. ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗ ਗਿਆ। ਜਿਸ ਕਾਰਨ ਇਕ ਬੱਚੀ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਹਾਲਤ ਵਿਚ ਜ਼ਖ਼ਮੀ ਹੋ ਗਈ।
ਇਹ ਵੀ ਪੜ੍ਹੋ: ਟਰੈਕਟਰ ਟਰਾਲੀ ਦੀ ਕਾਰ ਨਾਲ ਹੋਈ ਭਿਆਨਕ ਟੱਕਰ, ਕਾਰ ਸਵਾਰ ਪਤੀ-ਪਤਨੀ ਦੀ ਹੋਈ ਮੌਤ
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਾਲੀਵਾਲ ਦੋਨਾਂ ਵਿਖੇ ਛੱਤ ‘ਤੇ ਬੱਚੀਆਂ ਖੇਡ ਰਹੀਆਂ ਸਨ ਕਿ ਛੱਤ ਤੋਂ ਲੰਘਦੀਆਂ 11 ਕੇ.ਵੀ. ਬਿਜਲੀ ਦੀਆਂ ਤਾਰਾਂ ਦੀ ਚਪੇਟ ਵਿਚ ਆ ਗਈਆਂ, ਜਿਸ ਕਾਰਨ ਰਾਜਦੀਪ ਕੌਰ ਪੁੱਤਰੀ ਧਰਮਪਾਲ ਤੇ ਕੋਮਲਪ੍ਰੀਤ ਕੌਰ ਪੁੱਤਰੀ ਜਸਬੀਰ ਸਿੰਘ ਵਾਸੀ ਧਾਲੀਵਾਲ ਦੋਨਾਂ ਦੋਵੇਂ ਗੰਭੀਰ ਜ਼ਖ਼ਮੀ ਹੋ ਗਈਆਂ। ਪਰਿਵਾਰਿਕ ਮੈਂਬਰਾਂ ਵਲੋਂ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਕਿ ਡਾਕਟਰ ਨੇ ਰਾਜਦੀਪ ਕੌਰ ਨੂੰ ਮ੍ਰਿਤਕ ਐਲਾਨ ਦਿਤਾ।