ਕਪੂਰਥਲਾ ਵਿੱਚ ਭੇਤਭਰੇ ਹਾਲਾਤ ਚ ਵਿਅਕਤੀ ਦੀ ਮਿਲੀ ਲਾਸ਼

ਕਪੂਰਥਲਾ, 3 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸ਼ਨੀਵਾਰ ਦੇਰ ਰਾਤ ਥਾਣਾ ਭੁਲੱਥ ਅਧੀਨ ਆਉਦੇ ਪਿੰਡ ਰਾਮਗੜ੍ਹ ਨੇੜੇ ਸਥਿਤ ਕਿੱਲੀ ਸਾਹਿਬ ਗੁਰਦੁਆਰਾ ਕੋਲੋ ਕਾਰ ਵਿੱਚੋ ਇੱਕ ਵਿਆਕਤੀ ਦੀ ਭੇਦਭਰੇ ਹਾਲਾਤਾਂ ਵਿੱਚ ਮ੍ਰਿਤਕ ਦੇਹ ਬਰਾਮਦ ਹੋਈ ਹੈ। ਵਿਅਕਤੀ ਦੀ ਦੇਹ ਉਸਦੀ ਗੱਡੀ ਵਿੱਚੋਂ ਬਰਾਮਦ ਕੀਤੀ ਗਈ ਹੈ। ਕਪੂਰਥਲਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਮੁੱਖੀ ਭੁਲੱਥ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਜਗ੍ਹਾ ਤੇ ਇੱਕ ਕਾਰ ਵਿੱਚ ਵਿਆਕਤੀ ਦੀ ਮ੍ਰਿਤਕ ਦੇਹ ਪਈ ਹੈ। ਜਦੋ ਮੌਕੇ ‘ਤੇ ਆ ਕੇ ਵੇਖਿਆਂ ਤਾਂ ਕਾਰ ਦੀ ਡਰਾਈਵਰ ਸੀਟ ‘ਤੇ ਵਿਆਕਤੀ ਦੀ ਮ੍ਰਿ/ਤਕ ਦੇਹ ਪਈ ਸੀ, ਜਿਸ ਨੂੰ ਕਬਜ਼ੇ ਵਿੱਚ ਲੈ ਲੈ ਕੇ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਸੁਖਬੀਰ ਸਿੰਘ (28) ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਗਿੱਲ ਥਾਣਾ ਸਦਰ ਨਕੋਦਰ ਵਜੋ ਹੋਈ ਹੈ। ਦੱਸਿਆ ਜ ਰਿਹਾ ਹੈ ਕਿ ਸੁਖਬੀਰ ਬੀਤੇ ਦਿਨ ਪਿੰਡ ਡੱਲਾ (ਸੁਲਤਾਨਪੁਰ ਲੋਧੀ) ਵਿਖੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਿਆ ਸੀ। ਪਰ ਉਸ ਦੀ ਦੇਹ ਹਲਕਾ ਭੁੱਲਥ ਤੋਂ ਕਾਰ ਵਿੱਚੋਂ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

You May Also Like