ਕਲਾਨੌਰ ਚ ਇੱਕ ਘਰ ਵਿਚੋਂ ਮਿਲੀਆਂ ਦੋ ਮਾਸੂਮ ਬੱਚਿਆਂ ਦੀਆਂ ਲਾਸ਼ਾਂ

ਗੁਰਦਾਸਪੁਰ, 4 ਮਾਰਚ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਗੁਰਦਾਸਪੁਰ ਦੇ ਕਸਬਾ ਕਲਾਨੌਰ ਤੋਂ ਦੁਖ਼ਦਾਈ ਖਬਰ ਸਾਹਮਣੇ ਆਈ ਹੈ। ਇਥੇ ਇਕ ਘਰ ਵਿਚੋਂ ਦੋ ਬੱਚਿਆਂ ਦੀਆਂ ਭੇਦਭਰੇ ਹਾਲਾਤ ਵਿਚ ਲਾਸ਼ਾਂ ਮਿਲੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਅੱਜ ਕਲਾਨੌਰ ਦੇ ਸ਼ਿਵ ਮੰਦਿਰ ਨੇੜੇ ਇਕ ਘਰ ਵਿਚ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ। ਬੱਚਿਆਂ ਦੀ ਉਮਰ ਕਰੀਬ ਤਿੰਨ ਸਾਲ ਦਾ ਲੜਕਾ ਹਰਪ੍ਰੀਤ ਅਤੇ ਇਕ ਕਰੀਬ ਛੇ ਸਾਲ ਦੀ ਬੱਚੀ ਜਸਪ੍ਰੀਤ ਕੌਰ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਛਾਣਬੀਣ ਸ਼ੁਰੂ ਕਰ ਦਿਤੀ ਹੈ। ਇਨ੍ਹਾਂ ਬੱਚਿਆਂ ਦੇ ਮਾਂ ਅਤੇ ਪਿਓ ਦੋਵੇਂ ਹੀ ਘਰੋਂ ਗ਼ਾਇਬ ਹਨ।

ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲੱਗਦਾ ਹੈ ਕਿ ਦੋਵਾਂ ਬੱਚਿਆਂ ਨੂੰ ਕੋਈ ਜ਼ਹਿਰੀਲੀ ਚੀਜ਼ ਦਿੱਤੀ ਗਈ ਹੈ। ਜਿਸ ਕਾਰਨ ਬੱਚਿਆਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਲਿਆਂਦਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਪੁਲਿਸ ਪਾਰਟੀ ਨੂੰ ਬੱਚਿਆਂ ਦੇ ਮਾਪਿਆਂ ਦੀ ਭਾਲ ਲਈ ਸੂਚਿਤ ਕਰ ਦਿਤਾ ਗਿਆ ਹੈ ਤਾਂ ਜੋ ਬੱਚਿਆਂ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਲਾਸ਼ਾਂ ਨੂੰ ਮੁਰਦਾਘਰ ਵਿਚ ਰਖਵਾਇਆ ਗਿਆ ਹੈ।

You May Also Like