ਮੋਗਾ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜ਼ਿਲ੍ਹਾ ਮੋਗਾ ਦੇ ਬਲਾਕ ਅਜੀਤਵਾਲ ਦੇ ਕਾਂਗਰਸ ਪ੍ਰਧਾਨ ਅਤੇ ਪਿੰਡ ਡਾਲਾ ਦੇ ਨੰਬਰਦਾਰ ਬਲਜਿੰਦਰ ਸਿੰਘ ਬੱਲੀ ਡਾਲਾ ਦੇ ਕਤਲ ਮਾਮਲੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ।ਪੁਲਿਸ ਨੇ 4 ਗੁਨਾਹਕਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੋਲੀਆਂ ਚਲਾਉਣ ਵਾਲੇ ਸ਼ੂਟਰ ਅਜੇ ਵੀ ਫ਼ਰਾਰ ਹਨ। ਪੁਲਿਸ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਮਾਰ ਰਹੀ ਹੈ। ਫੜ੍ਹੇ ਗਏ 4 ਮੁਲਜ਼ਮਾਂ ਵਿਚੋਂ 3 ਡਾਲਾ ਪਿੰਡ ਦੇ ਰਹਿਣ ਵਾਲੇ ਹਨ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਦਿਨ-ਦਿਹਾੜੇ ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ। ਕਤਲ ਦੀ ਸਾਰੀ ਵਾਰਦਾਤ ਘਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਅਰਸ਼ ਡੱਲਾ ਨੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਕਾਂਗਰਸੀ ਆਗੂ ਦੇ ਕਤਲ ਮਾਮਲੇ ਚ ਪੁਲਿਸ ਵੱਲੋਂ 4 ਗ੍ਰਿਫ਼ਤਾਰ
