ਕਾਂਗਰਸ ਨੂੰ ਵੱਡਾ ਝਟਕਾ, ਜਗਵਿੰਦਰ ਪਾਲ ਸਿੰਘ ਜੱਗਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਅੰਮ੍ਰਿਤਸਰ, 18 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਮਾਝਾ ਖੇਤਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਮਾਝੇ ਦੀ ਮੰਨੀ-ਪ੍ਰਮੰਨੀ ਸ਼ਖਸੀਅਤ ਅਤੇ ਮਜੀਠਾ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਜਗਵਿੰਦਰ ਪਾਲ ਸਿੰਘ,ਜੋ ਜੱਗਾ ਮਜੀਠਾ ਦੇ ਨਾਂ ਤੋਂ ਵੀ ਜਾਣੇ ਜਾਂਦੇ ਹਨ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਹ ਵੀ ਪੜੋ : ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦਾ ਮੁੱਢ ਬੰਨ੍ਹੇਗਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ : ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੋਰ ਤੇ ਜੱਗਾ ਨੂੰ ਪਾਰਟੀ ‘ਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।

You May Also Like