ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 5 ਕਿਲੋ ਹੈਰੋਇਨ ਸਮੇਤ ਤਿੰਨ ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ 2 ਜੁਲਾਈ (ਐੱਸ.ਪੀ.ਐਨ ਬਿਊਰੋ) – ਕਾਊਂਟਰ ਇੰਟੈਲੀਜੈਂਸ ਦੇ ਅੰਮ੍ਰਿਤਸਰ ਵਿੰਗ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦਿਆਂ ਸਫਲਤਾ ਹਾਸਿਲ ਕੀਤੀ ਹੈ। CIA ਦੀ ਟੀਮ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ 5 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਕਾਊਂਟਰ ਇੰਟੈਲੀਜੈਂਸ ਦੀ ਇਸ ਕਾਰਵਾਈ ਨਾਲ ਸਰਹੱਦ ਪਾਰ ਡਰੱਗ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਜਾਣਕਾਰੀ ਅਨੁਸਾਰ ਮੁਲਜ਼ਮ ਸਕੂਟਰ ‘ਚ ਹੈਰੋਇਨ ਲੁਕੋ ਕੇ ਬਾਰਡਰ ਤੋਂ ਲੈ ਕੇ ਆ ਰਹੇ ਸਨ। ਤਸਕਰਾਂ ਵੱਲੋਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ NDPS ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੇ ਪਿਛੜੇ ਅਤੇ ਅੱਗੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

You May Also Like