ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਹਥਿਆਰਾਂ ਸਣੇ 3 ਲੋਕਾਂ ਨੂੰ ਕੀਤਾ ਗ੍ਰਿਫਤਾਰ

ਬਠਿੰਡਾ, 22 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਕਾਊਂਟਰ ਇੰਟੈਲੀਜੈਂਸ ਨੇ ਬਠਿੰਡਾ ‘ਚ ਪਾਕਿਸਤਾਨ ਅਧਾਰਤ ਮਾਡਿਊਲ ਨਾਲ ਜੁੜੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਡਿਊਲ ਨੂੰ ਪਾਕਿ ਖੁਫੀਆ ਏਜੰਸੀ ਆਈਐਸਆਈ ਦੁਆਰਾ ਕੰਟਰੋਲ ਕੀਤਾ ਜਾ ਰਿਹਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ 8 ਪਿਸਤੌਲ, 9 ਮੈਗਜ਼ੀਨ ਅਤੇ 30 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਹ ਇਕ ਧਾਰਮਿਕ ਆਗੂ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਤਿੰਨੋਂ ਸੰਗਰੂਰ ਜੇਲ੍ਹ ਵਿਚ ਯੂਏਪੀਏ ਕੇਸ ਵਿਚ ਬੰਦ ਗੈਂਗਸਟਰਾਂ ਦੇ ਸੰਪਰਕ ਵਿਚ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਨ੍ਹਾਂ ਦੇ ਪਿਛੋਕੜ ਅਤੇ ਅਗਾਂਹਵਧੂ ਸਬੰਧਾਂ ਦੀ ਤਲਾਸ਼ ਕਰ ਰਹੀ ਹੈ। ਜਲਦੀ ਹੀ ਸਾਰਾ ਮਾਮਲਾ ਸਾਹਮਣੇ ਆ ਜਾਵੇਗਾ।

ਇਹ ਵੀ ਪੜੋ : ਹਾਈਕੋਰਟ ਅੰਦਰ ਸਿੱਖ ਵਕੀਲਾਂ ਦੀ ਜੱਜ ਵਜੋਂ ਨਿਯੁਕਤੀ ਰੋਕਣਾ ਸਿੱਖਾਂ ਨਾਲ ਵਿਤਕਰਾ – ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਮਿਲੀ ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਸੂਚਨਾ ਮਿਲੀ ਸੀ ਕਿ ਰਾਜ ਭੁਪਿੰਦਰ ਸਿੰਘ ਉਰਫ਼ ਭਿੰਦਾ ਵਾਸੀ ਢਿੱਖ ਜ਼ਿਲ੍ਹਾ ਬਠਿੰਡਾ, ਰਮਨ ਕੁਮਾਰ ਰਮਣੀ ਵਾਸੀ ਗੁਰੂਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਜਗਜੀਤ ਸਿੰਘ ਟੈਣਾ ਵਾਸੀ ਢਿਲਵਾਂ ਖੁਰਦ ਜ਼ਿਲ੍ਹਾ ਫ਼ਰੀਦਕੋਟ ਚੋਰੀ ਦੀ ਆਲਟੋ ਕਾਰ ਵਿਚ ਘੁੰਮ ਰਹੇ ਹਨ। ਉਹ ਗੋਬਿੰਦਪੁਰਾ ਤੋਂ ਬਠਿੰਡਾ ਆ ਰਹੇ ਸੀ, ਜਿਸ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਟੀਮ ਨੇ ਗੋਬਿੰਦਪੁਰਾ ਨਹਿਰ ਨੇੜੇ ਨਾਕਾਬੰਦੀ ਕਰ ਦਿਤੀ। ਜਿਥੋਂ ਆਲਟੋ ਕਾਰ ਨੂੰ ਘੇਰ ਕੇ ਤਿੰਨਾਂ ਨੂੰ ਕਾਬੂ ਕਰ ਲਿਆ ਗਿਆ। ਮੁੱਢਲੀ ਪੁਛਗਿਛ ਤੋਂ ਪਤਾ ਲੱਗਿਆ ਹੈ ਕਿ ਤਿੰਨੇ ਮੁਲਜ਼ਮ ਸੰਗਰੂਰ ਜੇਲ ਵਿਚ ਬੰਦ ਗੈਂਗਸਟਰ ਕੁਲਵਿੰਦਰ ਸਿੰਘ ਕਿੰਦਾ ਖਾਨਪੁਰੀਆ, ਹਰਚਰਨ ਸਿੰਘ ਦਿੱਲੀ ਅਤੇ ਸੁਲਤਾਨ ਸਿੰਘ ਅੰਮ੍ਰਿਤਸਰ ਦੇ ਸੰਪਰਕ ਵਿਚ ਸਨ।

You May Also Like