ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਚੰਡ੍ਹੀਗੜ੍ਹ,  (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ‘ਤੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਓਥੇ ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ‘ਤੋਂ ਸਾਹਮਣੇ ਆਈ ਹੈ। ਦਰਅਸਲ ਚੰਗੇ ਭਵਿੱਖ ਲਈ ਕੈਨੇਡਾ ਗਏ ਇਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸ਼ਨਦੀਪ ਸਿੰਘ ਵਜੋਂ 25 ਸਾਲ ਵਜੋਂ ਹੋਈ ਸੀ। ਮ੍ਰਿਤਕ ਨੌਜਵਾਨ ਪਟਿਆਲਾ ਦੇ ਖਾਲਸਾ ਮੁਹੱਲੇ ਦਾ ਰਹਿਣ ਵਾਲਾ ਸੀ।

You May Also Like