ਪਟਿਆਲਾ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਲੜਕੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਜੋਤ ਸਿੰਘ (19 ਸਾਲਾ) ਹਲਕਾ ਘਨੌਰ ਦੇ ਪਿੰਡ ਸ਼ੰਭੂ ਖ਼ੁਰਦ ਵਜੋਂ ਹੋਈ ਹੈ। ਮਨਜੋਤ ਸਿੰਘ 7 ਅਗਸਤ ਨੂੰ ਕੈਨੇਡਾ ਦੇ ਸਰੀ ’ਚ ਪੜ੍ਹਾਈ ਲਈ ਗਿਆ ਸੀ ਅਤੇ ਸੋਮਵਾਰ ਨੂੰ ਸਵੇਰੇ ਜਦੋਂ ਕਾਲਜ ’ਚ ਪਹਿਲੇ ਦਿਨ ਦੀ ਕਲਾਸ ਲਈ ਪਹੁੰਚਿਆ ਤਾਂ ਕਾਲਜ ਦੇ ਬਾਥਰੂਮ ’ਚ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਕੈਨੇਡਾ ਚ ਦਿਲ ਦਾ ਦੌਰਾ ਪੈਣ ਕਾਰਨ ਘਨੌਰ ਦੇ ਪਿੰਡ ਸ਼ੰਭੂ ਖ਼ੁਰਦ ਦੇ ਨੌਜਵਾਨ ਦੀ ਮੌਤ
