ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਸੰਗਰੂਰ ਦੇ ਨੌਜਵਾਨ ਦੀ ਮੌਤ

ਸੰਗਰੂਰ, 6 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬੀ ਨੌਜਵਾਨਾਂ ਵਿਚ ਵਿਦੇਸ਼ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧ ਰਿਹਾ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬ ਤੋਂ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਇੰਗਲੈਂਡ ਤੇ ਇਟਲੀ ਵਰਗੇ ਸ਼ਹਿਰਾਂ ਨੂੰ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਜਾ ਕੇ ਸੈਟਲ ਹੋ ਕੇ ਇਕ ਤਾਂ ਆਪਣਾ ਭਵਿੱਖ ਸੁਨਹਿਰੀ ਬਣਾਉਣਗੇ ਤੇ ਨਾਲ ਹੀ ਪਰਿਵਾਰ ਦੀ ਆਰਥਿਕ ਮਦਦ ਵੀ ਕਰਨਗੇ ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ ਤੇ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸਦੀ ਉਨ੍ਹਾਂ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ।

ਇਹ ਵੀ ਖਬਰ ਪੜੋ : ਅੰਮ੍ਰਿਤਸਰ ਦੇ ਸਰਹੱਦੀ ਪਿੰਡ ਦਾਉਕੇ ਚ 3 ਕਿਲੋ 210 ਗ੍ਰਾਮ ਹੈਰੋਇਨ ਬਰਾਮਦ

ਅਜਿਹਾ ਹੀ ਇਕ ਹਾਦਸਾ ਸੰਗਰੂਰ ਦੇ ਨੌਜਵਾਨ ਨਾਲ ਵਾਪਰਿਆ ਜਿਸ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਯੁਗਵੀਰ ਸਿੰਘ ਵਜੋਂ ਹੋਈ ਹੈ।ਉਸ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦਾ ਪਿਤਾ ਅਰੁਣਧੀਰ ਸਿੰਘ ਕਾਕਾ ਸ਼੍ਰੋਮਣੀ ਅਕਾਲੀ ਦਲ ਦਾ ਸਰਕਲ ਪ੍ਰਧਾਨ ਰਹਿ ਚੁੱਕਿਆ ਹੈ। ਖਬਰ ਹੈ ਕਿ ਮ੍ਰਿਤਕ ਯੁੱਧਵੀਰ ਸਿੰਘ ਕੁਝ ਸਾਲ ਪਹਿਲਾਂ ਕੈਨੇਡਾ ਪੜ੍ਹਨ ਲਈ ਗਿਆ ਸੀ। ਤੇ ਹੁਣ ਯੁੱਧਵੀਰ ਦੇ ਮਾਤਾ-ਪਿਤਾ ਵੀ ਉਸ ਦੇ ਨਾਲ ਹੀ ਕੈਨੇਡਾ ਵਿਚ ਰਹਿ ਰਹੇ ਸਨ। ਪਰ ਪੁੱਤਰ ਦੀ ਬੇਵਕਤੀ ਮੌਤ ਨਾਲ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

You May Also Like