ਕੈਨੇਡਾ ‘ਚ ਹਿੰਦੂ ਮੰਦਰਾਂ ‘ਤੇ ਹਮਲਾ ਅਤੇ ਹਿੰਦੂਆਂ ਨਾਲ ਕੁੱਟਮਾਰ ਕਰਨਾ ਅਤਿ ਨਿੰਦਣਯੋਗ : ਡਿੰਪੀ ਚੌਹਾਨ

ਅੰਮ੍ਰਿਤਸਰ, 7 ਨਵੰਬਰ (ਐੱਸ.ਪੀ.ਐਨ ਬਿਊਰੋ) – ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਅਸ਼ੋਕ ਡਿੰਪੀ ਚੌਹਾਨ ਸੂਬਾ ਪ੍ਰਧਾਨ ਅਨੁਜ ਖੇਮਕਾ, ਮੀਤ ਪ੍ਰਧਾਨ ਅਮਨ ਜੋਸ਼ੀ ਨੇ ਕੇਨੇਡਾ ਵਿੱਚ ਹਿੰਦੂ ਮੰਦਰ ‘ਤੇ ਹੋਏ ਹਮਲੇ ਅਤੇ ‘ਚ ਹਿੰਦੂਆਂ ਨਾਲ ਲੜਾਈ-ਝਗੜੇ ‘ਤੇ ਆਪਣਾ ਸਖਤ ਪ੍ਰਗਟਾਵਾ ਕੀਤਾ। ਹਮਲੇ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਕਾਰਵਾਈ ਅਤਿ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਕੈਨੇਡਾ ਵਿੱਚ ਹੋ ਰਹੇ ਇਹਨਾਂ ਹਮਲਿਆਂ ਨੇ ਦੁਨੀਆਂ ਦੇ ਸਮੂਹ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ! ਡਿੰਪੀ ਚੌਹਾਨ ਨੇ ਕਿਹਾ ਕਿ ਕੈਨੇਡਾ ‘ਚ ਲਗਾਤਾਰ ਭਾਰਤ ਵਿਰੋਧੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ! ਇਸ ਸਭ ਦੇ ਪਿੱਛੇ ਜਸਟਿਨ ਟਰੂਡੋ ਦੀ ਸਰਕਾਰ ਦਾ ਹੱਥ ਹੈ! ਉਨ੍ਹਾਂ ਕਿਹਾ ਕਿ ਦੁਨੀਆਂ ਦੇ ਸਾਰੇ ਦੇਸ਼ਾਂ ਵਿੱਚ ਹਰ ਧਰਮ ਦੇ ਲੋਕਾਂ ਨੂੰ ਆਪਣੇ ਧਾਰਮਿਕ ਸਥਾਨਾਂ ਵਿੱਚ ਪੂਜਾ-ਪਾਠ ਕਰਨ ਦਾ ਅਧਿਕਾਰ ਹੈ। ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਉਥੋਂ ਦੀਆਂ ਸਰਕਾਰਾਂ ਦਾ ਕੰਮ ਹੈ! ਉਨ੍ਹਾਂ ਕਿਹਾ ਕਿ ਭਾਰਤ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇੱਕਜੁੱਟ ਹੋ ਕੇ ਭਾਰਤ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ ਅਤੇ ਭਾਰਤ ਸਰਕਾਰ ਨੂੰ ਕੈਨੇਡਾ ਦੇ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਹਰਕਤਾਂ ਦੁਬਾਰਾ ਨਾ ਹੋ ਸਕਣ!

You May Also Like