ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ – ਈ.ਟੀ.ਓ
ਅੰਮ੍ਰਿਤਸਰ, 23 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜੋ : ਪ੍ਰਵਾਸੀ ਭਰਾਵਾਂ ਦੇ ਕੋਰਟ ਕੇਸਾਂ ਨੂੰ ਸਮਾਂਬੱਧ ਨਿਪਟਾਉਣ ਲਈ ਚੀਫ ਜਸਟਿਸ ਨੂੰ ਕਰਾਂਗਾ ਬੇਨਤੀ – ਧਾਲੀਵਾਲ
ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਅੱਜ ਪਿੰਡ ਮੱਲੀਆਂ ਜੰਡਿਆਲਾ ਗੁਰੂ ਦੇ ਸ੍ਰ ਨੱਥਾ ਸਿੰਘ ਪੁੱਤਰ ਸ੍ਰ ਬਿਸ਼ਨ ਸਿੰਘ ਜਿਸ ਦੇ ਹੱਥ ਦੀਆਂ ਉਂਗਲਾਂ ਟੋਕੇ ਵਿੱਚ ਆਉਣ ਕਾਰਨ ਕੱਟੀਆਂ ਗਈਆਂ ਸਨ ਨੂੰ 40 ਹਜ਼ਾਰ ਰੁਪਏ ਦਾ ਚੈਕ ਦੇਣ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਕੰਮ ਕਰਨ ਸਮੇਂ ਜੇਕਰ ਕਿਸੇ ਵੀ ਕਾਮੇ ਦੇ ਸਰੀਰ ਦਾ ਅੰਗ ਨੁਕਸਾਨ ਹੁੰਦਾ ਹੈ ਤਾਂ ਮਾਰਕੀਟ ਵੱਲੋਂ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ।
ਸ੍ਰ ਈ:ਟੀ:ਓ ਨੇ ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ 24 ਘੰਟੇ ਦੇ ਅੰਦਰ ਅੰਦਰ ਅਦਾਇਗੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਪੂਰੀ ਤੇਜੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਲੋਕ ਭਲਾਈ ਦੇ ਕੰਮਾਂ ਨੂੰ ਅਮਲੀਜਾਮਾ ਪਹਿਨਾਉਣ ਵਿੱਚ ਤੱਤਪਰ ਹੈ ਅਤੇ ਜਲਦੀ ਹੀ ਸਰਕਾਰ ਲੋਕਾਂ ਨਾਲ ਹੋਰ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸੂਬੇਦਾਰ ਸ਼ਨਾਖ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਜੰਡਿਆਲਾ ਗੁਰੂ ਵੀ ਹਾਜਰ ਸਨ।