ਕੈਬਨਿਟ ਮੰਤਰੀ ਈ ਟੀ ਓ ਵੱਲੋ ਪਿੰਡ ਵਡਾਲਾ ਜੌਹਲ ਦੇ ਵਿਕਾਸ ਕੰਮਾਂ ਲਈ 10 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 11 ਸਤੰਬਰ (ਰਾਜੇਸ਼ ਡੈਨੀ) – ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਸ਼ਹੀਦ ਬਾਬਾ ਜੀਵਨ ਸਿੰਘ ਦੇ 362ਵੇਂ ਪ੍ਰਕਾਸ਼ ਦਿਹਾੜੇ ਮੌਕੇ ਜੰਡਿਆਲਾ ਗੁਰੂ ਦੇ ਪਿੰਡ ਵਡਾਲਾ ਜੌਹਲ ਦੇ ਗੂਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਉਨਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਕੈਬਨਿਟ ਮੰਤਰੀ ਨੇ ਇਸ ਮੌਕੇ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਅਤੇ 1 ਲੱਖ ਰੁਪਏ ਗੂਰੁਦੁਆਰਾ ਬਾਬਾ ਜੀਵਨ ਸਿੰਘ ਦੀ ਸੇਵਾ ਲਈ ਦੇਣ ਦਾ ਐਲਾਨ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਬਨਿਟ ਮੰਤਰੀ ਨੂੰ ਸਨਮਾਨਤ ਵੀ ਕੀਤਾ ਗਿਆ।

ਉਨ੍ਹਾਂ ਇਸ ਮੌਕੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਿੰਡਾਂ ਦੇ ਵਸਨੀਕਾਂ ਦੀ ਹਰ ਲੋੜ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਓਥੇ ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾ ਰਹੇ ਹਨ। ਸ ਹਰਭਜਨ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਬਹੁਤ ਫਾਇਦਾ ਮਿਲ ਰਿਹਾ ਹੈ ਅਤੇ ਨੌਜਵਾਨਾਂ ਨੂੰ ਮੈਰਿਟ ਉੱਪਰ ਨੌਂਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਮਾਨ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਵਿੱਚ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਫਲਤਾ ਜਰੂਰ ਮਿਲੇਗੀ। ਇਸ ਮੌਕੇ ਸੂਬੇਦਾਰ ਛਨਾਖ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਗਹਿਰੀ ਮੰਡੀ ਅਵਤਾਰ ਸਿੰਘ, ਸਤਿੰਦਰ ਸਿੰਘ, ਸੁੱਖਵਿੰਦਰ ਸਿੰਘ, ਰਣਜੀਤ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।

You May Also Like